ਪੰਜਾਬ ਕਾਂਗਰਸ ’ਚ ਵੱਡੇ ਸੰਗਠਨਾਤਮਕ ਬਦਲਾਅ ਦੀ ਚਰਚਾ ਤੇਜ਼, ਦਿੱਲੀ ਪਹੁੰਚੇ ਵੜਿੰਗ, ਚੰਨੀ ਤੇ ਅਮਰ ਸਿੰਘ

07/09/2026 | Public Times Bureau | Panjab

ਪੰਜਾਬ ਕਾਂਗਰਸ ਦੇ ਇੰਚਾਰਜ ਵਜੋਂ ਭੂਪੇਸ਼ ਬਘੇਲ ਦੀ ਥਾਂ ਸਚਿਨ ਪਾਇਲਟ ਦੀ ਨਿਯੁਕਤੀ ਤੋਂ ਬਾਅਦ ਸੂਬਾ ਕਾਂਗਰਸ ਵਿੱਚ ਸੰਗਠਨਾਤਮਕ ਫੇਰਬਦਲ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਸੋਮਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਮੈਨੀਫੈਸਟੋ ਕਮੇਟੀ ਦੇ ਪ੍ਰਧਾਨ ਡਾ. ਅਮਰ ਸਿੰਘ ਦੇ ਦਿੱਲੀ ਪਹੁੰਚਣ ਨਾਲ ਇਨ੍ਹਾਂ ਅਟਕਲਾਂ ਨੂੰ ਹੋਰ ਹਵਾ ਮਿਲੀ ਹੈ। ਦਿੱਲੀ ਵਿੱਚ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਅਹਿਮ ਮੀਟਿੰਗ ਹੋਣੀ ਹੈ। ਇਸ ਦੌਰਾਨ ਪੰਜਾਬ ਦੇ ਆਗੂਆਂ ਦੀ ਪਾਰਟੀ ਦੇ ਸੀਨੀਅਰ ਅਹੁਦੇਦਾਰਾਂ ਨਾਲ ਮੁਲਾਕਾਤ ਦੀ ਵੀ ਸੰਭਾਵਨਾ ਹੈ। ਸੰਗਠਨ ਮਹਾਸਚਿਵ ਕੇਸੀ ਵੇਣੂਗੋਪਾਲ ਨਾਲ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਚਰਚਾ ਹੋ ਸਕਦੀ ਹੈ। 5 ਸਤੰਬਰ ਨੂੰ ਕਾਂਗਰਸ ਹਾਈਕਮਾਨ ਨੇ ਭੂਪੇਸ਼ ਬਘੇਲ ਨੂੰ ਪੰਜਾਬ ਇੰਚਾਰਜ ਦੇ ਅਹੁਦੇ ਤੋਂ ਹਟਾ ਕੇ ਸਚਿਨ ਪਾਇਲਟ ਨੂੰ ਇਹ ਜ਼ਿੰਮੇਵਾਰੀ ਸੌਂਪੀ ਸੀ।


ਬਘੇਲ ਨੂੰ ਹੁਣ ਅਸਾਮ ਦਾ ਇੰਚਾਰਜ ਬਣਾਇਆ ਗਿਆ ਹੈ। ਇਹ ਫੇਰਬਦਲ ਅਜਿਹੇ ਸਮੇਂ ਹੋਇਆ ਹੈ ਜਦੋਂ ਪੰਜਾਬ ਕਾਂਗਰਸ ਵਿੱਚ ਇੱਕ ਧੜਾ ਰਾਜਾ ਵੜਿੰਗ ਦੀ ਅਗਵਾਈ ’ਤੇ ਸਵਾਲ ਉਠਾਉਂਦਾ ਰਿਹਾ ਹੈ। ਹਾਲਾਂਕਿ ਪਾਇਲਟ ਦੀ ਨਿਯੁਕਤੀ ਤੋਂ ਬਾਅਦ ਪਾਰਟੀ ਦੇ ਦੋਵਾਂ ਧੜਿਆਂ ਵੱਲੋਂ ਸਹਿਯੋਗ ਦੇ ਸੰਕੇਤ ਮਿਲੇ ਹਨ। ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਪਾਇਲਟ ਨੂੰ ਵਧਾਈ ਦਿੰਦਿਆਂ ਸਹਿਯੋਗ ਦਾ ਭਰੋਸਾ ਦਿੱਤਾ ਹੈ, ਜਦਕਿ ਰਾਜਾ ਵੜਿੰਗ ਨੇ ਵੀ ਨਵੇਂ ਇੰਚਾਰਜ ਦਾ ਸਵਾਗਤ ਕੀਤਾ ਹੈ। ਇਸ ਤੋਂ ਸੰਕੇਤ ਮਿਲ ਰਹੇ ਹਨ ਕਿ ਕਾਂਗਰਸ ਹਾਈਕਮਾਨ ਪੰਜਾਬ ਵਿੱਚ ਫਿਲਹਾਲ ਧੜੇਬੰਦੀ ਨੂੰ ਕਾਬੂ ਕਰਦਿਆਂ ਸਾਰੇ ਵੱਡੇ ਆਗੂਆਂ ਨੂੰ ਨਾਲ ਲੈ ਕੇ ਅੱਗੇ ਵਧਣ ਦੀ ਰਣਨੀਤੀ ’ਤੇ ਕੰਮ ਕਰ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਕਾਂਗਰਸ ਦੇ ਸੰਗਠਨ ਵਿੱਚ ਕਿਸੇ ਵੱਡੇ ਬਦਲਾਅ ਬਾਰੇ ਤਸਵੀਰ ਹੋਰ ਸਪੱਸ਼ਟ ਹੋ ਸਕਦੀ ਹੈ

Speculation Intensifies Regarding Major Organizational Changes In The Punjab Congress Warring Channi And Amar Singh Have Reached Delhi


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App