ਪੰਜਾਬ ਦੇ ਲੋਕਾਂ ਲਈ 15 ਸਤੰਬਰ ਦੀ ਤਾਰੀਖ ਮੁਸ਼ਕਲ ਭਰੀ ਹੋ ਸਕਦੀ ਹੈ। ਪੰਜਾਬ ਸੇਵਾ ਕੇਂਦਰ ਕਰਮਚਾਰੀ ਯੂਨੀਅਨ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਦੀ ਮੰਗ ਨੂੰ ਲੈ ਕੇ ਸੂਬੇ ਭਰ ਦੇ ਸਾਰੇ ਸੇਵਾ ਕੇਂਦਰ ਇੱਕ ਦਿਨ ਲਈ ਪੂਰੀ ਤਰ੍ਹਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਬੰਦ ਕਾਰਨ ਸਰਕਾਰੀ ਦਸਤਾਵੇਜ਼ਾਂ ਨਾਲ ਜੁੜੇ ਕਈ ਜ਼ਰੂਰੀ ਕੰਮ ਪ੍ਰਭਾਵਿਤ ਹੋ ਸਕਦੇ ਹਨ। ਯੂਨੀਅਨ ਦਾ ਦਾਅਵਾ ਹੈ ਕਿ ਮਈ-ਜੂਨ ਦੌਰਾਨ ਹੋਈ ਹੜਤਾਲ ਤੋਂ ਬਾਅਦ ਸਰਕਾਰ ਨਾਲ ਗੱਲਬਾਤ ਹੋਈ ਸੀ, ਪਰ ਮੰਗਾਂ ਦੇ ਹੱਲ ਨੂੰ ਲੈ ਕੇ ਕੋਈ ਠੋਸ ਤਰੱਕੀ ਨਹੀਂ ਹੋਈ। ਇਸ ਤੋਂ ਬਾਅਦ ਕਰਮਚਾਰੀਆਂ ਨੇ ਮੁੜ ਸੰਘਰਸ਼ ਦਾ ਰਾਹ ਅਪਣਾਇਆ ਹੈ।
ਕੀ ਹਨ ਮੁੱਖ ਮੰਗਾਂ? ਕਰਮਚਾਰੀ ਤਨਖਾਹ ਵਿੱਚ ਵਾਧਾ, ਇੱਕੋ ਕੰਮ ਲਈ ਇੱਕੋ ਤਨਖਾਹ, ਲੰਬੇ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਠੇਕੇਦਾਰੀ ਪ੍ਰਬੰਧ ਖ਼ਤਮ ਕਰਕੇ ਉਨ੍ਹਾਂ ਨੂੰ ਸਰਕਾਰ ਜਾਂ ਸਬੰਧਤ ਵਿਭਾਗ ਅਧੀਨ ਲਿਆਉਣ ਦੀ ਮੰਗ ਕਰ ਰਹੇ ਹਨ। ਇਸ ਤੋਂ ਇਲਾਵਾ ਸਮੇਂ ਸਿਰ ਤਨਖਾਹ, ਨੌਕਰੀ ਦੀ ਸੁਰੱਖਿਆ, ਖਾਲੀ ਅਸਾਮੀਆਂ ’ਤੇ ਭਰਤੀ, ਵਾਧੂ ਡਿਊਟੀ ਦਾ ਭੁਗਤਾਨ, ਛੁੱਟੀਆਂ ਦੇ ਲਾਭ ਅਤੇ ਸੇਵਾ ਕੇਂਦਰਾਂ ਵਿੱਚ ਬੁਨਿਆਦੀ ਸਹੂਲਤਾਂ ਦੇਣ ਦੀ ਮੰਗ ਵੀ ਸ਼ਾਮਲ ਹੈ। ਆਮ ਲੋਕਾਂ ਦੇ ਕੰਮ ਹੋਣਗੇ ਪ੍ਰਭਾਵਿਤ ਪੰਜਾਬ ਵਿੱਚ ਕਰੀਬ 543 ਸੇਵਾ ਕੇਂਦਰਾਂ ਰਾਹੀਂ ਜਨਮ-ਮੌਤ ਸਰਟੀਫਿਕੇਟ, ਡੋਮਿਸਾਈਲ, ਜਾਤੀ ਸਰਟੀਫਿਕੇਟ, ਪੈਨਸ਼ਨ ਅਤੇ ਹੋਰ ਸਰਕਾਰੀ ਸੇਵਾਵਾਂ ਨਾਲ ਸਬੰਧਤ ਕੰਮ ਕੀਤੇ ਜਾਂਦੇ ਹਨ। 15 ਸਤੰਬਰ ਨੂੰ ਕੇਂਦਰ ਬੰਦ ਰਹਿਣ ਕਾਰਨ ਇਨ੍ਹਾਂ ਸੇਵਾਵਾਂ ਲਈ ਪਹੁੰਚਣ ਵਾਲੇ ਲੋਕਾਂ ਨੂੰ ਆਪਣੇ ਕੰਮ ਲਈ ਅਗਲੇ ਦਿਨ ਤੱਕ ਉਡੀਕ ਕਰਨੀ ਪੈ ਸਕਦੀ ਹੈ।
ਖਾਸ ਤੌਰ ’ਤੇ ਦੂਰ-ਦੁਰਾਡੇ ਇਲਾਕਿਆਂ ਤੋਂ ਸੇਵਾ ਕੇਂਦਰਾਂ ਤੱਕ ਪਹੁੰਚਣ ਵਾਲੇ ਲੋਕਾਂ ਨੂੰ ਵਧੇਰੇ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਿਛਲੀ ਹੜਤਾਲ ਦੌਰਾਨ ਵੀ ਸੇਵਾ ਕੇਂਦਰਾਂ ਦਾ ਕੰਮ ਪ੍ਰਭਾਵਿਤ ਹੋਇਆ ਸੀ। ਉਸ ਸਮੇਂ ਕਰੀਬ 2200 ਤੋਂ ਵੱਧ ਕਾਂਟਰੈਕਟ ਆਪਰੇਟਰਾਂ ਦੇ ਕੰਮ ਤੋਂ ਬਾਹਰ ਰਹਿਣ ਕਾਰਨ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿੱਚ ਦਿੱਕਤਾਂ ਆਈਆਂ ਸਨ। ਹੁਣ 15 ਸਤੰਬਰ ਦੇ ਬੰਦ ਨਾਲ ਇੱਕ ਵਾਰ ਫਿਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਇੱਕ ਦਿਨ ਲਈ ਠੱਪ ਰਹਿਣ ਦੀ ਸੰਭਾਵਨਾ ਹੈ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੇ ਰੋਜ਼ਾਨਾ ਸਰਕਾਰੀ ਕੰਮਾਂ ’ਤੇ ਪਵੇਗਾ।
All Sewa Kendras In Punjab Will Remain Closed On September 15 A One day Shutdown Is Being Observed To Press For The Demands Of Over 2 200 Employees
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)