ਮਾਨਸਾ ’ਚ ਅਕਾਲੀ ਆਗੂ ਦੇ ਪਰਿਵਾਰ ਦੀ 12.35 ਕਰੋੜ ਦੀ ਜਾਇਦਾਦ ਫ਼ਰੀਜ਼ ਕਰਨ ਦਾ ਨੋਟਿਸ

09/09/2026 | Public Times Bureau | Panjab

ਨਸ਼ਾ ਤਸਕਰੀ ਦੇ ਮਾਮਲੇ ਵਿੱਚ ਮਾਨਸਾ ਪੁਲਿਸ ਨੇ ਅਕਾਲੀ ਆਗੂ ਅਤੇ ਸਾਬਕਾ ਟਰੱਕ ਯੂਨੀਅਨ ਪ੍ਰਧਾਨ ਮਲਕੀਤ ਸਿੰਘ ਦੇ ਪਰਿਵਾਰ ਨਾਲ ਜੁੜੀ 12 ਕਰੋੜ 35 ਲੱਖ 90 ਹਜ਼ਾਰ ਰੁਪਏ ਦੀ ਜਾਇਦਾਦ ਫ਼ਰੀਜ਼ ਕਰਨ ਦੀ ਕਾਰਵਾਈ ਕੀਤੀ ਹੈ। ਪੁਲਿਸ ਵੱਲੋਂ ਘਰ ਦੇ ਬਾਹਰ ਇਸ ਸਬੰਧੀ ਨੋਟਿਸ ਚਿਪਕਾਇਆ ਗਿਆ ਹੈ। ਹਾਲਾਂਕਿ ਪਰਿਵਾਰ ਨੇ ਪੁਲਿਸ ਦੀ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ। DSP ਹਰਜਿੰਦਰ ਸਿੰਘ ਗਿੱਲ ਮੁਤਾਬਕ ਇਹ ਕਾਰਵਾਈ ਕੁਲਵਿੰਦਰਜੀਤ ਸਿੰਘ ਖ਼ਿਲਾਫ਼ ਦਰਜ ਨਸ਼ਾ ਤਸਕਰੀ ਦੇ ਕੇਸ ਨਾਲ ਸਬੰਧਤ ਹੈ। ਪੁਲਿਸ ਅਨੁਸਾਰ ਕੁਲਵਿੰਦਰਜੀਤ ਸਿੰਘ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ, ਜਿਸ ਤੋਂ ਬਾਅਦ ਥਾਣਾ ਸਿਟੀ-1 ਵਿੱਚ ਮਾਮਲਾ ਦਰਜ ਕੀਤਾ ਗਿਆ।

ਪੁਲਿਸ ਮੁਤਾਬਕ ਕੁਲਵਿੰਦਰਜੀਤ ਸਿੰਘ ਖ਼ਿਲਾਫ਼ ਤਿੰਨ ਮਾਮਲੇ ਦਰਜ ਹਨ। ਮਲਕੀਤ ਸਿੰਘ ਖ਼ਿਲਾਫ਼ 17 ਅਤੇ ਮਨਿੰਦਰਜੀਤ ਸਿੰਘ ਖ਼ਿਲਾਫ਼ ਇੱਕ ਮਾਮਲਾ ਦਰਜ ਹੋਣ ਦੀ ਵੀ ਜਾਣਕਾਰੀ ਦਿੱਤੀ ਗਈ ਹੈ। ਪਰਿਵਾਰ ਦਾ ਦਾਅਵਾ- ਜਾਇਦਾਦ ਜੱਦੀ, ਨਸ਼ੇ ਦੀ ਕਮਾਈ ਨਾਲ ਨਹੀਂ ਬਣੀ ਮਲਕੀਤ ਸਿੰਘ ਦੀ ਪਤਨੀ ਸਰਬਜੀਤ ਕੌਰ ਨੇ ਪੁਲਿਸ ਦੀ ਕਾਰਵਾਈ ਨੂੰ ਸਿਆਸੀ ਪ੍ਰੇਰਿਤ ਦੱਸਿਆ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਪੁੱਤਰ ਖ਼ਿਲਾਫ਼ ਹੈਰੋਇਨ ਦਾ ਝੂਠਾ ਕੇਸ ਦਰਜ ਕੀਤਾ ਗਿਆ ਹੈ ਅਤੇ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਫ਼ਰੀਜ਼ ਕਰਨ ਲਈ ਨੋਟਿਸ ਲਗਾਈ ਗਈ ਜਾਇਦਾਦ ਉਨ੍ਹਾਂ ਦਾ ਜੱਦੀ ਘਰ ਹੈ ਅਤੇ ਇਸ ਨੂੰ ਨਸ਼ਾ ਤਸਕਰੀ ਦੀ ਕਮਾਈ ਨਾਲ ਬਣਾਉਣ ਦਾ ਦੋਸ਼ ਬੇਬੁਨਿਆਦ ਹੈ। ਸਰਬਜੀਤ ਕੌਰ ਮੁਤਾਬਕ ਉਨ੍ਹਾਂ ਦੇ ਪਤੀ ਪਹਿਲਾਂ ਦਰਜ ਮਾਮਲਿਆਂ ਵਿੱਚੋਂ ਬਰੀ ਹੋ ਚੁੱਕੇ ਹਨ। ਪਰਿਵਾਰ ਨੇ ਕਿਹਾ ਕਿ ਛੋਟੇ ਪੁੱਤਰ ਨੂੰ ਵੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਫਸਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਮਾਮਲੇ ਵਿੱਚ ਪਰਿਵਾਰ ਵੱਲੋਂ ਅਦਾਲਤ ਦਾ ਰੁਖ ਕਰਨ ਦੀ ਗੱਲ ਕਹੀ ਗਈ ਹੈ।

Notice Issued To Freeze Assets Worth 12 35 Crore Belonging To An Akali Leader s Family In Mansa


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App