ਜਥੇਦਾਰ ਹਵਾਰਾ ਨੂੰ ਪੈਰੋਲ ਮਿਲਣ ’ਤੇ ਦਮਦਮੀ ਟਕਸਾਲ ਵੱਲੋਂ ਸਿੱਖ ਪੰਥ ਨੂੰ ਵਧਾਈ

10/09/2026 | Public Times Bureau | Panjab

ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਿਲਣ ਦੀ ਖ਼ਬਰ ’ਤੇ ਦਮਦਮੀ ਟਕਸਾਲ ਦੇ ਮੁਖੀ ਸਿੰਘ ਸਾਹਿਬ ਬਾਬਾ ਰਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਨੇ ਸਮੁੱਚੇ ਸਿੱਖ ਪੰਥ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਸ ਕਾਰਵਾਈ ਲਈ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹੋਰ ਸਿੱਖ ਬੰਦੀਆਂ ਦੇ ਮਾਮਲਿਆਂ ’ਤੇ ਵੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਬਾਬਾ ਰਾਮ ਸਿੰਘ ਜੀ ਨੇ ਕਿਹਾ ਕਿ ਜਥੇਦਾਰ ਹਵਾਰਾ ਨਾਲ ਸਬੰਧਤ ਮਾਮਲਾ ਲੰਮੇ ਸਮੇਂ ਤੋਂ ਸਿੱਖ ਸੰਗਤ ਵਿੱਚ ਚਰਚਾ ਦਾ ਵਿਸ਼ਾ ਰਿਹਾ ਹੈ ਅਤੇ ਪੈਰੋਲ ਮਿਲਣਾ ਉਨ੍ਹਾਂ ਦੇ ਪਰਿਵਾਰ ਤੇ ਸੰਗਤ ਲਈ ਖੁਸ਼ੀ ਦਾ ਮੌਕਾ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੀਤੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੀ ਭਲਾਈ ਲਈ ਚੁੱਕੇ ਜਾਣ ਵਾਲੇ ਕਦਮਾਂ ਦੀ ਦਮਦਮੀ ਟਕਸਾਲ ਹਮੇਸ਼ਾ ਸ਼ਲਾਘਾ ਕਰਦੀ ਰਹੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਦਿਨੀਂ ਰਾਜਪਾਲ ਨੂੰ ਪੱਤਰ ਲਿਖ ਕੇ ਜਥੇਦਾਰ ਹਵਾਰਾ ਦੇ ਮਾਮਲੇ ਵਿੱਚ ਜ਼ਮਾਨਤ ਲਈ ਜ਼ੋਰ ਪਾਇਆ ਗਿਆ ਸੀ। ਉਨ੍ਹਾਂ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਆਸ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਸਿੱਖ ਬੰਦੀਆਂ ਨੂੰ ਵੀ ਕਾਨੂੰਨੀ ਪ੍ਰਕਿਰਿਆ ਤਹਿਤ ਜ਼ਮਾਨਤ ਅਤੇ ਰਿਹਾਈ ਦਾ ਮੌਕਾ ਮਿਲੇਗਾ। ਬਾਬਾ ਰਾਮ ਸਿੰਘ ਜੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀਆਂ ਦੇ ਪਰਿਵਾਰ ਆਪਣੇ ਪਰਿਵਾਰਕ ਮੈਂਬਰਾਂ ਦੀ ਰਿਹਾਈ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਲੰਮੇ ਸਮੇਂ ਤੋਂ ਚੱਲ ਰਹੀ ਹੈ ਤਾਂ ਉਸ ਦੇ ਮਾਮਲੇ ’ਤੇ ਕਾਨੂੰਨ ਦੇ ਦਾਇਰੇ ਵਿੱਚ ਰਹਿੰਦਿਆਂ ਵਿਚਾਰ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਕੌਮੀ ਇਨਸਾਫ਼ ਮੋਰਚੇ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਲਈ ਕੀਤੇ ਲੰਮੇ ਸੰਘਰਸ਼ ਦਾ ਵੀ ਜ਼ਿਕਰ ਕੀਤਾ ਅਤੇ ਦੱਸਿਆ ਕਿ ਉਹ ਖੁਦ ਵੀ ਮੋਰਚੇ ਵਿੱਚ ਹਾਜ਼ਰੀ ਭਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਿੱਖ ਬੰਦੀਆਂ ਦਾ ਮਸਲਾ ਲੰਮੇ ਸਮੇਂ ਤੋਂ ਕੌਮ ਵਿੱਚ ਚਿੰਤਾ ਅਤੇ ਰੋਸ ਦਾ ਕਾਰਨ ਬਣਿਆ ਹੋਇਆ ਹੈ ਅਤੇ ਇਸ ਦਾ ਹੱਲ ਸੰਵਾਦ ਤੇ ਕਾਨੂੰਨੀ ਪ੍ਰਕਿਰਿਆ ਰਾਹੀਂ ਕੱਢਿਆ ਜਾਣਾ ਚਾਹੀਦਾ ਹੈ। ਦਮਦਮੀ ਟਕਸਾਲ ਮੁਖੀ ਨੇ ਸਿੱਖ ਸੰਗਤ ਨੂੰ ਸੰਜਮ, ਸ਼ਾਂਤੀ ਅਤੇ ਚੜ੍ਹਦੀ ਕਲਾ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਥਕ ਮਸਲਿਆਂ ਦੇ ਹੱਲ ਲਈ ਆਪਸੀ ਇਕਜੁੱਟਤਾ ਅਤੇ ਸੰਵਾਦ ਸਮੇਂ ਦੀ ਲੋੜ ਹੈ ਅਤੇ ਆਸ ਪ੍ਰਗਟਾਈ ਕਿ ਸਰਕਾਰ ਹੋਰ ਬੰਦੀਆਂ ਦੇ ਮਾਮਲਿਆਂ ’ਤੇ ਵੀ ਹਮਦਰਦੀ ਨਾਲ, ਕਾਨੂੰਨ ਅਨੁਸਾਰ ਵਿਚਾਰ ਕਰੇਗੀ।

Damdami Taksal Congratulates Sikh Community On Jathedar Hawara Getting Parole


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App