ਗੁਰਦਾਸਪੁਰ ਦੇ ਪਿੰਡ ਸਲੀਮਪੁਰ ਅਤੇ ਹਸਨਪੁਰ ਵਿੱਚ 27.29 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਆਧੁਨਿਕ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ। ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਦੋਵੇਂ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ। ਸਲੀਮਪੁਰ ਵਿੱਚ 17.29 ਲੱਖ ਰੁਪਏ ਅਤੇ ਹਸਨਪੁਰ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਇਹ ਖੇਡ ਸਹੂਲਤਾਂ ਵਿਕਸਤ ਕੀਤੀਆਂ ਗਈਆਂ ਹਨ। ਇਨ੍ਹਾਂ ਦਾ ਉਦੇਸ਼ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਹੈ।
ਰਮਨ ਬਹਿਲ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਖੇਡਾਂ ਸਭ ਤੋਂ ਪ੍ਰਭਾਵਸ਼ਾਲੀ ਸਾਧਨਾਂ ਵਿੱਚੋਂ ਇੱਕ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 3100 ਪੇਂਡੂ ਖੇਡ ਮੈਦਾਨ ਬਣਾਏ ਜਾ ਰਹੇ ਹਨ, ਜਦਕਿ ਗੁਰਦਾਸਪੁਰ ਹਲਕੇ ਵਿੱਚ 29 ਆਧੁਨਿਕ ਖੇਡ ਮੈਦਾਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸਲੀਮਪੁਰ ਵਿਖੇ ਤਿਆਰ ਕੀਤੇ ਖੇਡ ਸਟੇਡੀਅਮ ਵਿੱਚ ਵਾਲੀਬਾਲ ਕੋਰਟ, ਫੈਨਸਿੰਗ, ਟਾਇਲਟ ਬਲਾਕ, ਸਟੋਰ ਰੂਮ, ਆਰ.ਸੀ.ਸੀ. ਬੈਂਚ, ਹਾਈ ਮਾਸਟ ਲਾਈਟਾਂ ਅਤੇ ਪਾਣੀ ਦੀ ਸਹੂਲਤ ਸਮੇਤ ਹੋਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਪੜਾਅ ਰਾਹੀਂ ਪਿੰਡਾਂ ਦੇ ਖਿਡਾਰੀਆਂ ਨੂੰ ਪਿੰਡ ਪੱਧਰ ਤੋਂ ਸੂਬਾ ਪੱਧਰ ਤੱਕ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਰਿਹਾ ਹੈ। ਸਰਕਾਰ ਦਾ ਉਦੇਸ਼ ਖੇਡਾਂ ਨੂੰ ਪਿੰਡਾਂ ਤੱਕ ਪਹੁੰਚਾ ਕੇ ਨਵੀਂ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ਖਿਡਾਰੀਆਂ ਨੂੰ ਫੁੱਟਬਾਲ, ਬੂਟ, ਨੈੱਟ, ਵਾਲੀਬਾਲ ਅਤੇ ਕ੍ਰਿਕਟ ਕਿੱਟਾਂ ਵੀ ਮੁਹੱਈਆ ਕਰਵਾਈਆਂ ਗਈਆਂ। ਸਮਾਗਮ ਵਿੱਚ ਖੇਡ ਵਿਭਾਗ ਦੇ ਅਧਿਕਾਰੀਆਂ, ਪੰਚਾਇਤੀ ਨੁਮਾਇੰਦਿਆਂ, ਕੋਚਾਂ ਅਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ।
Two Villages In Gurdaspur Get Modern Sports Grounds Projects Completed At A Cost Of 27 29 Lakh Dedicated To The Public
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)