ਥਲਾ ’ਚ ਗਰੀਬ ਪਰਿਵਾਰ ਦੀ ਧੀ ਦਾ ਵਿਆਹ, ਸੰਗਤਾਂ ਦੇ ਸਹਿਯੋਗ ਨਾਲ ਕੀਤਾ ਸਾਰਾ ਪ੍ਰਬੰਧ

10/09/2026 | Public Times Bureau | Panjab

ਪਿੰਡ ਥਲਾ ਵਿਖੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰ ਦੀ ਧੀ ਦਾ ਵਿਆਹ ਸੰਗਤਾਂ ਅਤੇ ਸਹਿਯੋਗੀਆਂ ਦੀ ਮਦਦ ਨਾਲ ਕਰਵਾਇਆ ਗਿਆ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਖਾਲਿਸਥਾਨੀ ਦੀ ਅਗਵਾਈ ਹੇਠ ਵਿਆਹ ਦੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ। ਗੁਰਦੁਆਰਾ ਬਾਬਾ ਝੰਡਾ ਜੀ ਵਿਖੇ ਸਿੱਖ ਰੀਤੀ-ਰਿਵਾਜਾਂ ਅਨੁਸਾਰ ਲੜਕੀ ਦੇ ਆਨੰਦ ਕਾਰਜ ਕਰਵਾਏ ਗਏ। ਬਰਾਤ ਦੇ ਸਵਾਗਤ ਲਈ ਚਾਹ-ਪਾਣੀ, ਲੰਗਰ ਅਤੇ ਹੋਰ ਲੋੜੀਂਦੇ ਪ੍ਰਬੰਧ ਵੀ ਕੀਤੇ ਗਏ।

ਲੜਕੀ ਦੇ ਨਵੇਂ ਘਰ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਅਲਮਾਰੀ, ਬੈੱਡ, ਫਰਿੱਜ, ਟੀਵੀ, ਵਾਸ਼ਿੰਗ ਮਸ਼ੀਨ, ਕੁਰਸੀਆਂ ਅਤੇ ਹੋਰ ਘਰੇਲੂ ਸਮਾਨ ਵੀ ਮੁਹੱਈਆ ਕਰਵਾਇਆ ਗਿਆ। ਫਿਲੌਰ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੈਂਬਰਾਂ ਸਮੇਤ ਹੋਰ ਸਹਿਯੋਗੀਆਂ ਨੇ ਵੀ ਇਸ ਉਪਰਾਲੇ ਵਿੱਚ ਯੋਗਦਾਨ ਪਾਇਆ।

ਸੁਰਜੀਤ ਸਿੰਘ ਖਾਲਿਸਥਾਨੀ ਨੇ ਕਿਹਾ ਕਿ ਆਰਥਿਕ ਤੰਗੀ ਕਾਰਨ ਧੀਆਂ ਦੇ ਵਿਆਹ ਕਰਨ ਵਿੱਚ ਮੁਸ਼ਕਲ ਦਾ ਸਾਹਮਣਾ ਕਰ ਰਹੇ ਪਰਿਵਾਰਾਂ ਦੀ ਮਦਦ ਕਰਨਾ ਮਨੁੱਖਤਾ ਦੀ ਸੇਵਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਯਤਨ ਜਾਰੀ ਰੱਖੇ ਜਾਣਗੇ। ਇਸ ਮੌਕੇ ਪਿੰਡ ਵਾਸੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਸੰਗਤਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

Wedding Of A Poor Family s Daughter In Thala All Arrangements Made With The Support Of The Congregation


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App