ਗੁਰਦਾਸਪੁਰ: ਪੰਜਾਬ ਨਿਰਮਾਣ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੀਆਂ 55 ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ 2 ਕਰੋੜ 68 ਲੱਖ 39 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ ਗਏ। ਇਹ ਚੈੱਕ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਪੰਚਾਇਤਾਂ ਨੂੰ ਸੌਂਪੇ ਗਏ। ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਜਾਰੀ ਕੀਤੀ ਰਾਸ਼ੀ ਨਾਲ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ, ਪੱਕੀਆਂ ਗਲੀਆਂ ਤੇ ਨਾਲੀਆਂ, ਗਲੀਆਂ ਵਿੱਚ ਲਾਈਟਾਂ ਅਤੇ ਐੱਸਸੀ ਤੇ ਇਸਾਈ ਭਾਈਚਾਰੇ ਦੀਆਂ ਧਰਮਸ਼ਾਲਾਵਾਂ ਸਮੇਤ ਹੋਰ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਗੁਰਦਾਸਪੁਰ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਗਤੀ ਨਾ ਰੁਕੀ ਹੈ ਅਤੇ ਨਾ ਹੀ ਭਵਿੱਖ ਵਿੱਚ ਰੁਕੇਗੀ। ਉਨ੍ਹਾਂ ਦਾ ਉਦੇਸ਼ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਲੋਕਾਂ ਦਾ ਜੀਵਨ ਹੋਰ ਸੁਖਾਲਾ ਬਣ ਸਕੇ। ਰਮਨ ਬਹਿਲ ਨੇ ਕਿਹਾ ਕਿ ‘ਰੰਗਲਾ ਪੰਜਾਬ’ ਯੋਜਨਾ ਤਹਿਤ ਇਹ ਦੂਜੀ ਕਿਸ਼ਤ ਦੀ ਰਾਸ਼ੀ ਹੈ। ਇਸ ਤੋਂ ਪਹਿਲਾਂ ਵੀ ਵਿੱਤ ਕਮਿਸ਼ਨ ਦੀਆਂ ਤਿੰਨ ਕਿਸ਼ਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਮੁਤਾਬਕ ਪੀਣ ਵਾਲੇ ਪਾਣੀ, ਖੇਡ ਮੈਦਾਨਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਵੀ ਵਿਕਾਸ ਕਾਰਜ ਲਗਾਤਾਰ ਜਾਰੀ ਹਨ।
ਉਨ੍ਹਾਂ ਗੁਰਦਾਸਪੁਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਰਾਜਨੀਤੀ ਦਾ ਕੇਂਦਰ ਲੋਕਾਂ ਦਾ ਵਿਕਾਸ ਅਤੇ ਇਲਾਕੇ ਦੀ ਤਰੱਕੀ ਰਹੇਗਾ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਇਸ ਮੌਕੇ ਬੀਡੀਪੀਓ ਦਿਲਬਾਗ ਸਿੰਘ, ਬਲਾਕ ਸੰਮਤੀ ਚੇਅਰਮੈਨ ਰਣਜੀਤ ਸਿੰਘ ਰਾਣਾ, ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਲਖਵਿੰਦਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਬਲਾਕ ਸੰਮਤੀ ਮੈਂਬਰਾਂ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ-ਪੰਚ ਹਾਜ਼ਰ ਸਨ।
Cheques Worth 2 Crore 68 Lakh 39 Thousand Distributed To 55 Panchayats For Development Works
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)