ਸੁਖਬੀਰ ਬਾਦਲ ਦਾ ਵੱਡਾ ਐਲਾਨ: ਅਕਾਲੀ ਸਰਕਾਰ ਬਣੀ ਤਾਂ ਨਯਾਗਾਂਵ ਨੂੰ ਨਿਊ ਚੰਡੀਗੜ੍ਹ ’ਚ ਕੀਤਾ ਜਾਵੇਗਾ ਸ਼ਾਮਲ

10/09/2026 | | Panjab

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖਰੜ ਹਲਕੇ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਵੱਡਾ ਸਿਆਸੀ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨਯਾਗਾਂਵ ਨੂੰ ਨਿਊ ਚੰਡੀਗੜ੍ਹ ਵਿੱਚ ਸ਼ਾਮਲ ਕੀਤਾ ਜਾਵੇਗਾ ਅਤੇ ਇਲਾਕੇ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਬਿਜਲੀ ਪ੍ਰਬੰਧਾਂ ਨੂੰ ਲੈ ਕੇ ਵੀ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕੇ।ਅਕਾਲੀ ਦਲ ਦੇ ਪ੍ਰਧਾਨ ਨੇ ਗਰੀਬ ਪਰਿਵਾਰਾਂ ਅਤੇ ਮਜ਼ਦੂਰਾਂ ਦੀ ਜ਼ਮੀਨ ਦੇ ਮਾਲਕੀ ਹੱਕ ਦਾ ਮੁੱਦਾ ਵੀ ਉਠਾਇਆ।

ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਬਣਨ ’ਤੇ ਪਿੰਡਾਂ ਵਿੱਚ ਲੰਬੇ ਸਮੇਂ ਤੋਂ ਲਾਲ ਡੋਰੇ ਅੰਦਰ ਰਹਿ ਰਹੇ ਗਰੀਬ ਪਰਿਵਾਰਾਂ ਨੂੰ ਮਾਲਕੀ ਹੱਕ ਦਿਵਾਉਣ ਲਈ ਕਦਮ ਚੁੱਕੇ ਜਾਣਗੇ। ਛੋਟੀਆਂ ਜ਼ਮੀਨਾਂ ’ਤੇ ਘਰ ਬਣਾ ਕੇ ਰਹਿ ਰਹੇ ਪਰਿਵਾਰਾਂ ਦੀਆਂ ਰਜਿਸਟਰੀਆਂ ਕਰਵਾਉਣ ਲਈ ਵੀ ਕਾਰਵਾਈ ਕੀਤੀ ਜਾਵੇਗੀ। ਸੁਖਬੀਰ ਬਾਦਲ ਨੇ ਅਕਾਲੀ ਦਲ-ਭਾਜਪਾ ਗਠਜੋੜ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਦਾ ਗਠਜੋੜ ਲੰਬੇ ਸਮੇਂ ਤੱਕ ਪੰਜਾਬ ਦੀ ਸਿਆਸਤ ਦਾ ਹਿੱਸਾ ਰਿਹਾ, ਪਰ ਬਾਅਦ ਵਿੱਚ ਇਹ ਟੁੱਟ ਗਿਆ। ਉਨ੍ਹਾਂ ਪੰਜਾਬ ਦੇ ਅਧਿਕਾਰਾਂ ਅਤੇ ਸੂਬੇ ਦੀਆਂ ਸੰਸਥਾਵਾਂ ਨਾਲ ਜੁੜੇ ਮਾਮਲਿਆਂ ਵਿੱਚ ਦਿੱਲੀ ਦੇ ਦਖ਼ਲ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਪਾਰਟੀ ਵਰਕਰਾਂ ਨੂੰ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਹਿੱਤਾਂ, ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਆਵਾਜ਼ ਬਣ ਕੇ ਆਪਣਾ ਸੰਘਰਸ਼ ਜਾਰੀ ਰੱਖੇਗਾ।

Sukhbir Badal s Major Announcement If The Akali Government Is Formed Nayagaon Will Be Merged Into New Chandigarh


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App