ਪਿੰਡ ਬਰਮਲਾ ਦੇ ਵਾਰਡ ਨੰਬਰ 1 ਦੇ ਵਸਨੀਕਾਂ ਨੂੰ ਕਰੀਬ ਦੋ ਦਹਾਕਿਆਂ ਤੋਂ ਚੱਲ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੀ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਿੰਡ ਵਿੱਚ ਕਰਵਾਏ ਗਏ ਨਵੇਂ ਬੋਰ ਦਾ ਉਦਘਾਟਨ ਕਰਕੇ ਇਸ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ।
ਪਿੰਡ ਵਿੱਚ ਪਾਣੀ ਦੀ ਕਮੀ ਕਾਰਨ ਨਗਰ ਕੌਂਸਲ ਨੂੰ ਰੋਜ਼ਾਨਾ 3 ਤੋਂ 4 ਟੈਂਕਰ ਭੇਜਣੇ ਪੈਂਦੇ ਸਨ। ਨਵੇਂ ਬੋਰ ਦੇ ਸਫਲ ਹੋਣ ਨਾਲ ਹੁਣ ਲੋਕਾਂ ਨੂੰ ਟੈਂਕਰਾਂ ’ਤੇ ਨਿਰਭਰਤਾ ਤੋਂ ਰਾਹਤ ਮਿਲਣ ਦੀ ਉਮੀਦ ਹੈ ਅਤੇ ਘਰਾਂ ਤੱਕ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਵੱਲ ਕਦਮ ਵਧਿਆ ਹੈ।
ਮੰਤਰੀ ਬੈਂਸ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਦੋ ਥਾਵਾਂ ’ਤੇ ਬੋਰ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਸਫਲਤਾ ਨਾ ਮਿਲਣ ਤੋਂ ਬਾਅਦ ਤੀਜੀ ਥਾਂ ’ਤੇ ਕੀਤਾ ਗਿਆ ਬੋਰ ਸਫਲ ਰਿਹਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰ ਪਿੰਡ ਅਤੇ ਹਰ ਘਰ ਤੱਕ ਸਾਫ਼-ਸੁਥਰਾ ਪੀਣ ਵਾਲਾ ਪਾਣੀ ਪਹੁੰਚਾਉਣਾ ਹੈ। ਇਸ ਦੌਰਾਨ ਬੈਂਸ ਨੇ ਪਿੰਡ ਦੇ ਰਾਧਾ ਕ੍ਰਿਸ਼ਨ ਮੰਦਰ ਵਿਖੇ ਲੋਕ ਮਿਲਣੀ ਕਰਕੇ ਵਸਨੀਕਾਂ ਦੀਆਂ ਹੋਰ ਸਮੱਸਿਆਵਾਂ ਅਤੇ ਮੰਗਾਂ ਵੀ ਸੁਣੀਆਂ ਅਤੇ ਜਾਇਜ਼ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ। ਪਿੰਡ ਵਾਸੀਆਂ ਨੇ ਕਰੀਬ 20 ਸਾਲ ਪੁਰਾਣੀ ਪਾਣੀ ਦੀ ਸਮੱਸਿਆ ਦੇ ਹੱਲ ਲਈ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨਵੇਂ ਬੋਰ ਦੇ ਚਾਲੂ ਹੋਣ ਨਾਲ ਰੋਜ਼ਾਨਾ ਪਾਣੀ ਦੀ ਕਿੱਲਤ ਅਤੇ ਟੈਂਕਰਾਂ ’ਤੇ ਨਿਰਭਰਤਾ ਤੋਂ ਵੱਡੀ ਰਾਹਤ ਮਿਲੇਗੀ।
Relief Regarding Drinking Water For Barmala Residents After 20 Years Harjot Bains Inaugurates New Borewell
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)