ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ (ਕੀਰਤੀ ਚੱਕਰ, ਸੈਨਾ ਮੈਡਲ) ਦੀ ਯਾਦ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਅੱਜ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਨਿਊ ਚੰਡੀਗੜ੍ਹ ਦੀ 200-ਫੁੱਟ ਐਚਆਰ-2 ਰੋਡ ਦਾ ਨਾਮ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਨਾਮ ’ਤੇ ਰੱਖਿਆ ਜਾਵੇਗਾ। 13 ਸਤੰਬਰ 2026 ਨੂੰ ਸ਼ਾਮ 5 ਵਜੇ ਹੋਣ ਵਾਲੇ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨਗੇ। ਪੰਜਾਬ ਸਰਕਾਰ ਵੱਲੋਂ ਇਹ ਕਦਮ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਦੇਸ਼ ਪ੍ਰਤੀ ਬਹਾਦਰੀ, ਸੇਵਾ ਅਤੇ ਲਾਸਾਨੀ ਕੁਰਬਾਨੀ ਨੂੰ ਸਨਮਾਨ ਦੇਣ ਵਜੋਂ ਚੁੱਕਿਆ ਗਿਆ ਹੈ। ਇਸ ਮੌਕੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।
The 200 foot Road In New Chandigarh Will Be Named After Shaheed Colonel Manpreet Singh
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)