ਕਥਿਤ ਨਾਜਾਇਜ਼ ਬੁੱਚੜਖਾਨੇ ਖ਼ਿਲਾਫ਼ ਵਿਹਿਪ ਤੇ ਬਜਰੰਗ ਦਲ ਵੱਲੋਂ ਪਠਾਨਕੋਟ-ਅੰਮ੍ਰਿਤਸਰ ਕੌਮੀ ਮਾਰਗ ਠੱਪ

15/09/2026 | Public Times Bureau | Panjab

ਅਖਵਾਨਾ ਉਦਯੋਗਿਕ ਵਿਕਾਸ ਕੇਂਦਰ ਵਿੱਚ ਚੱਲ ਰਹੇ ਕਥਿਤ ਨਾਜਾਇਜ਼ ਬੁੱਚੜਖਾਨੇ ਨੂੰ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਵਿਸ਼ਵ ਹਿੰਦੂ ਪ੍ਰੀਸ਼ਦ (ਵਿਹਿਪ) ਅਤੇ ਬਜਰੰਗ ਦਲ ਵੱਲੋਂ ਅੱਜ ਪਠਾਨਕੋਟ-ਅੰਮ੍ਰਿਤਸਰ ਕੌਮੀ ਮਾਰਗ ’ਤੇ ਧਰਨਾ ਦੇ ਕੇ ਆਵਾਜਾਈ ਮੁਕੰਮਲ ਤੌਰ ’ਤੇ ਠੱਪ ਕਰ ਦਿੱਤੀ ਗਈ। ਇਸ ਰੋਸ ਪ੍ਰਦਰਸ਼ਨ ਵਿੱਚ ਜ਼ਿਲ੍ਹੇ ਦੀਆਂ ਰਾਮਲੀਲਾ ਕਮੇਟੀਆਂ, ਕੀਰਤਨ ਮੰਡਲੀਆਂ, ਮੰਦਰ ਕਮੇਟੀਆਂ ਅਤੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਨਾਲ ਸਬੰਧਤ ਸਨਾਤਨੀ ਹਿੰਦੂ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਧਰਨੇ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਡਿਪਟੀ ਕਮਿਸ਼ਨਰ ਪੱਲਵੀ ਦੇ ਦਫ਼ਤਰ ਵਿਖੇ ਇਕੱਠੇ ਹੋਏ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਡਿਪਟੀ ਕਮਿਸ਼ਨਰ ਦੇ ਦਫ਼ਤਰ ਤੋਂ ਬਾਹਰ ਨਾ ਆਉਣ ਤੋਂ ਨਾਰਾਜ਼ ਪ੍ਰਦਰਸ਼ਨਕਾਰੀਆਂ ਨੇ ਦਫ਼ਤਰ ਦੇ ਬਾਹਰ ਹੀ ਧਰਨਾ ਲਗਾ ਦਿੱਤਾ। ਦਫ਼ਤਰ ਅੰਦਰ ਜਾਣ ਦੀ ਕੋਸ਼ਿਸ਼ ਕਰ ਰਹੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਤਿੱਖੀ ਬਹਿਸ ਵੀ ਹੋਈ, ਜਿਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਪੌੜੀਆਂ ’ਤੇ ਲੇਟ ਗਏ। ਵਿਹਿਪ ਦੇ ਜ਼ਿਲ੍ਹਾ ਸਹਿ-ਮੰਤਰੀ ਐਡਵੋਕੇਟ ਰਮਨ ਠਾਕੁਰ ਅਤੇ ਬਜਰੰਗ ਦਲ ਦੇ ਜ਼ਿਲ੍ਹਾ ਸੰਯੋਜਕ ਵਿਸ਼ਾਲ ਚੌਹਾਨ ਨੇ ਐਲਾਨ ਕੀਤਾ ਕਿ ਉਹ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਨਹੀਂ ਸੌਂਪਣਗੇ, ਜਿਸ ਤੋਂ ਬਾਅਦ ਸਰਬਸੰਮਤੀ ਨਾਲ ਕੌਮੀ ਮਾਰਗ ਜਾਮ ਕਰਨ ਦਾ ਫ਼ੈਸਲਾ ਲਿਆ ਗਿਆ।

ਕੌਮੀ ਮਾਰਗ ’ਤੇ ਲਗਾਏ ਗਏ ਧਰਨੇ ਕਾਰਨ ਸੜਕ ਦੇ ਦੋਵਾਂ ਪਾਸਿਆਂ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ, ਜਿਸ ਨਾਲ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਿੰਦੂ ਆਗੂਆਂ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਪਠਾਨਕੋਟ ਵਿੱਚ ਨਾਜਾਇਜ਼ ਬੁੱਚੜਖਾਨੇ, ਗਊ ਤਸਕਰੀ ਅਤੇ ਗਊ ਹੱਤਿਆ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮਾਮਲੇ ਵਿੱਚ ਜਲਦ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਸਮੁੱਚਾ ਹਿੰਦੂ ਸਮਾਜ ਅਖਵਾਨਾ ਉਦਯੋਗਿਕ ਕੇਂਦਰ ਸਥਿਤ ਬੂਚੜਖਾਨੇ ਵੱਲ ਕੂਚ ਕਰੇਗਾ, ਅਤੇ ਇਸ ਦੌਰਾਨ ਹੋਣ ਵਾਲੀ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਪੂਰੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਡਿਪਟੀ ਕਮਿਸ਼ਨਰ ਦੀ ਹੋਵੇਗੀ।

Vhp And Bajrang Dal Block Pathankot amritsar National Highway Against Alleged Illegal Slaughterhouse


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App