ਬਠਿੰਡਾ ’ਚ 225 ਪੁਲਿਸ ਮੁਲਾਜ਼ਮਾਂ ਦੀ ਸਰਚ ਮੁਹਿੰਮ, 14 ਸ਼ੱਕੀ ਹਿਰਾਸਤ ’ਚ ਤੇ 5 ਮੋਟਰਸਾਈਕਲ ਕਬਜ਼ੇ ’ਚ

15/09/2026 | Public Times Bureau | Panjab

ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਬਠਿੰਡਾ ਪੁਲਿਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਨੇਹੀਆਂਵਾਲਾ ਦੇ ਇਲਾਕੇ ਵਿੱਚ ਵੱਡੀ ਸਰਚ ਮੁਹਿੰਮ ਚਲਾਈ ਗਈ। ਕਰੀਬ 225 ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਸ਼ੱਕੀ ਘਰਾਂ ਅਤੇ ਥਾਵਾਂ ਦੀ ਤਲਾਸ਼ੀ ਲਈ। ਪੁਲਿਸ ਅਨੁਸਾਰ ਕਾਰਵਾਈ ਦੌਰਾਨ 14 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ, ਜਦਕਿ 5 ਸ਼ੱਕੀ ਮੋਟਰਸਾਈਕਲ ਵੀ ਕਬਜ਼ੇ ਵਿੱਚ ਲਏ ਗਏ। ਪੁਲਿਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਦੇ ਨਾਲ-ਨਾਲ ਵਾਹਨਾਂ ਦੀ ਵੀ ਜਾਂਚ ਕੀਤੀ ਗਈ।



ਇਹ ਕਾਰਵਾਈ ਐੱਸਐੱਸਪੀ ਬਠਿੰਡਾ ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਐੱਸਪੀ ਇਨਵੈਸਟੀਗੇਸ਼ਨ ਮਨੋਜ ਗੋਰਸੀ ਦੀ ਅਗਵਾਈ ਹੇਠ ਕੀਤੀ ਗਈ। ਇਸ ਦੌਰਾਨ ਡੀਐੱਸਪੀ ਭੁੱਚੋ ਪ੍ਰਿਤਪਾਲ ਸਿੰਘ ਅਤੇ ਡੀਐੱਸਪੀ ਸਪੈਸ਼ਲ ਕ੍ਰਾਈਮ ਕਰਮਜੀਤ ਸਿੰਘ ਸੰਧਾਵਾਲੀਆ ਸਮੇਤ ਥਾਣਾ ਨੇਹੀਆਂਵਾਲਾ, ਸੀਆਈਏ ਸਟਾਫ ਅਤੇ ਵੱਖ-ਵੱਖ ਪੁਲਿਸ ਚੌਕੀਆਂ ਦੀਆਂ ਟੀਮਾਂ ਮੌਜੂਦ ਰਹੀਆਂ। ਐੱਸਪੀ ਇਨਵੈਸਟੀਗੇਸ਼ਨ ਮਨੋਜ ਗੋਰਸੀ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸ਼ੱਕੀ ਵਿਅਕਤੀਆਂ ਅਤੇ ਇਲਾਕਿਆਂ ’ਤੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਅਤੇ ਮਾੜੇ ਅਨਸਰਾਂ ਖ਼ਿਲਾਫ਼ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ। ਪੁਲਿਸ ਨੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਨਸ਼ਾ ਵੇਚਣ ਜਾਂ ਨਸ਼ਿਆਂ ਨਾਲ ਸਬੰਧਤ ਗਤੀਵਿਧੀ ਦੀ ਸੂਚਨਾ ਐਂਟੀ-ਡਰੱਗ ਹੈਲਪਲਾਈਨ 9779100200 ’ਤੇ ਦਿੱਤੀ ਜਾ ਸਕਦੀ ਹੈ।

Search Operation By 225 Police Personnel In Bathinda 14 Suspects Detained And 5 Motorcycles Impounded


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App