ਪੰਜਾਬ ਪੁਲਿਸ ਦੀ ਖੁਫੀਆ ਸ਼ਾਖਾ ਦੀ ਵੱਡੀ ਕਾਰਵਾਈ, 27 ਕਿਲੋ ਹੈਰੋਇਨ ਤੇ ਵਿਦੇਸ਼ੀ ਪਿਸਤੌਲ ਸਮੇਤ 3 ਗ੍ਰਿਫ਼ਤਾਰ

16/09/2026 | Public Times Bureau | Panjab

ਪੰਜਾਬ ਪੁਲਿਸ ਦੀ ਖੁਫੀਆ ਸ਼ਾਖਾ ਨੇ ਬੁੱਧਵਾਰ ਸਵੇਰੇ ਹੈਰੋਇਨ ਤਸਕਰੀ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 27 ਕਿਲੋ ਹੈਰੋਇਨ ਅਤੇ ਇੱਕ ਵਿਦੇਸ਼ੀ ਪਿਸਤੌਲ ਬਰਾਮਦ ਕੀਤਾ ਹੈ। ਪੁਲਿਸ ਦੀ ਜਾਂਚ ਤੋਂ ਬਾਅਦ ਮਾਮਲੇ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਪੁਲਿਸ ਥਾਣੇ ਵਿੱਚ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਭੱਲਾ ਕਲੋਨੀ, ਅੰਮ੍ਰਿਤਸਰ ਵਾਸੀ ਸਮਰਪਤਪ੍ਰੀਤ ਸਿੰਘ, ਮਨਪ੍ਰੀਤ ਸਿੰਘ ਉਰਫ਼ ਸੰਨੀ ਬਾਬਾ ਅਤੇ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤਿੰਨੇ ਮੁਲਜ਼ਮ ਆਪਸ ਵਿੱਚ ਦੋਸਤ ਹਨ ਅਤੇ ਉਨ੍ਹਾਂ ਨੇ ਆਪਣੇ ਘਰ ਵਿੱਚ ਇਲੈਕਟ੍ਰਾਨਿਕਸ ਦੀ ਮੁਰੰਮਤ ਦੀ ਦੁਕਾਨ ਖੋਲ੍ਹੀ ਹੋਈ ਸੀ।


ਪੁਲਿਸ ਅਨੁਸਾਰ ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਤਿੰਨੇ ਮੁਲਜ਼ਮ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਕਥਿਤ ਤੌਰ ’ਤੇ ਹੈਰੋਇਨ ਦੀ ਤਸਕਰੀ ਵਿੱਚ ਸ਼ਾਮਲ ਸਨ। ਪੁੱਛਗਿੱਛ ਦੌਰਾਨ ਮੁਲਜ਼ਮਾਂ ਦੇ ਭੂਸਾ ਪਿੰਡ ਦੇ ਰਹਿਣ ਵਾਲੇ ਕਰਨ ਨਾਲ ਸਬੰਧ ਹੋਣ ਦੀ ਗੱਲ ਸਾਹਮਣੇ ਆਈ ਹੈ। ਜਾਂਚ ਮੁਤਾਬਕ ਕਰਨ ਇਸ ਸਮੇਂ ਦੁਬਈ ਵਿੱਚ ਰਹਿੰਦੇ ਹੋਏ ਕਥਿਤ ਤੌਰ ’ਤੇ ਪਾਕਿਸਤਾਨੀ ਤਸਕਰਾਂ ਰਾਹੀਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਮਦਦ ਕਰ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਵੀ ਦੁਬਈ ਵਿੱਚ ਕਰਨ ਦੇ ਕਈ ਸਾਥੀਆਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਹੁਣ ਬਰਾਮਦ ਕੀਤੀ ਗਈ ਹੈਰੋਇਨ ਅਤੇ ਹਥਿਆਰਾਂ ਦੇ ਸਰੋਤ, ਤਸਕਰੀ ਦੇ ਨੈੱਟਵਰਕ ਅਤੇ ਮੁਲਜ਼ਮਾਂ ਦੇ ਵਿਦੇਸ਼ੀ ਸੰਪਰਕਾਂ ਬਾਰੇ ਅਗਲੀ ਜਾਂਚ ਕਰ ਰਹੀ ਹੈ।

Major Operation By Punjab Police s Intelligence Wing 3 Arrested With 27 Kg Of Heroin And A Foreign made Pistol


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App