FIR ਤੋਂ ਬਾਅਦ ਅਮਰਜੀਤ ਸਿੰਘ ਚਾਵਲਾ ਨੇ SGPC ਮੈਂਬਰਸ਼ਿਪ ਤੇ ਅਕਾਲੀ ਦਲ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

17/09/2026 | Public Times Bureau | Panjab

ਆਪਣੇ ਖ਼ਿਲਾਫ਼ FIR ਦਰਜ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਚਾਵਲਾ ਨੇ ਦੋਵੇਂ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਚਾਵਲਾ ਨੇ ਕਿਹਾ ਹੈ ਕਿ ਉਨ੍ਹਾਂ ਨੇ ਆਪਣਾ ਅਸਤੀਫ਼ਾ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ।

ਮੀਡੀਆ ਰਿਪੋਰਟਾਂ ਮੁਤਾਬਕ, ਪੁਲੀਸ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਮਾਲਵਾ ਖੇਤਰ ਦੀ ਇੱਕ ਔਰਤ ਦੀ ਸ਼ਿਕਾਇਤ ਦੇ ਆਧਾਰ ’ਤੇ ਚਾਵਲਾ ਖ਼ਿਲਾਫ਼ ਜਬਰ-ਜਨਾਹ ਨਾਲ ਸਬੰਧਤ ਮਾਮਲਾ ਦਰਜ ਕੀਤਾ ਗਿਆ ਹੈ। ਰਿਪੋਰਟਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸ਼ਿਕਾਇਤਕਰਤਾ ਨੇ ਨਿਆਂਇਕ ਮੈਜਿਸਟ੍ਰੇਟ ਦੇ ਸਾਹਮਣੇ ਆਪਣੇ ਬਿਆਨ ਦਰਜ ਕਰਵਾਏ ਹਨ।
ਹਾਲਾਂਕਿ, ਮਾਮਲੇ ਦੀ FIR ਵਿੱਚ ਦਰਜ ਧਾਰਾਵਾਂ, ਸ਼ਿਕਾਇਤ ਵਿੱਚ ਲਗਾਏ ਗਏ ਵਿਸਥਾਰਤ ਦੋਸ਼ਾਂ ਅਤੇ ਜਾਂਚ ਦੀ ਮੌਜੂਦਾ ਸਥਿਤੀ ਬਾਰੇ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਵਿਸਥਾਰਤ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ।

ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਚਾਵਲਾ ਨੇ ਆਪਣੇ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਝੂਠਾ ਅਤੇ ਮਨਘੜਤ ਕਰਾਰ ਦਿੰਦਿਆਂ ਪੂਰੀ ਤਰ੍ਹਾਂ ਨਕਾਰ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਿਆਸੀ ਅਤੇ ਸਮਾਜਿਕ ਛਵੀ ਨੂੰ ਨੁਕਸਾਨ ਪਹੁੰਚਾਉਣ ਲਈ ਉਨ੍ਹਾਂ ਦੀ ਕਿਰਦਾਰਕੁਸ਼ੀ ਕੀਤੀ ਜਾ ਰਹੀ ਹੈ।

ਚਾਵਲਾ ਨੇ ਕਿਹਾ ਕਿ ਉਹ ਕਾਨੂੰਨੀ ਪ੍ਰਕਿਰਿਆ ਦਾ ਸਾਹਮਣਾ ਕਰਨਗੇ ਅਤੇ ਅਦਾਲਤ ਵਿੱਚ ਆਪਣੀ ਬੇਗੁਨਾਹੀ ਸਾਬਤ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਇਸ ਮਾਮਲੇ ਕਾਰਨ SGPC ਜਾਂ ਸ਼੍ਰੋਮਣੀ ਅਕਾਲੀ ਦਲ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਕਰਨਾ ਪਵੇ। ਚਾਵਲਾ ਮੁਤਾਬਕ, ਉਹ ਅਦਾਲਤ ਤੋਂ ਕਲੀਨ ਚਿੱਟ ਮਿਲਣ ਤੱਕ ਕਿਸੇ ਵੀ ਅਹੁਦੇ ’ਤੇ ਵਾਪਸ ਨਹੀਂ ਆਉਣਗੇ। ਮਾਮਲੇ ਵਿੱਚ ਲੱਗੇ ਦੋਸ਼ਾਂ ਦੀ ਸੱਚਾਈ ਦਾ ਅੰਤਿਮ ਨਿਰਧਾਰਨ ਕਾਨੂੰਨੀ ਪ੍ਰਕਿਰਿਆ ਰਾਹੀਂ ਹੋਵੇਗਾ।

Amarjit Singh Chawla Resigns From Sgpc Membership And Akali Dal Post Following Fir


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App