ਅੰਮ੍ਰਿਤਸਰ ਦੇ ਰਾਣੀ ਕਾ ਬਾਗ ਇਲਾਕੇ ਵਿੱਚ ਇੱਕ ਘਰ 'ਚ ਚੋਰੀ ਕਰਨ ਦੇ ਇਰਾਦੇ ਨਾਲ ਪਹੁੰਚੇ ਤਿੰਨ ਨੌਜਵਾਨਾਂ ਵਿੱਚੋਂ ਦੋ ਨੂੰ ਸਥਾਨਕ ਲੋਕਾਂ ਨੇ ਮੌਕੇ 'ਤੇ ਹੀ ਦਬੋਚ ਲਿਆ, ਜਦਕਿ ਇੱਕ ਫਰਾਰ ਹੋਣ 'ਚ ਕਾਮਯਾਬ ਹੋ ਗਿਆ। ਸ਼ੱਕੀ ਗਤੀਵਿਧੀਆਂ ਦੇਖ ਕੇ ਇਕੱਠੀ ਹੋਈ ਭੀੜ ਨੇ ਫੜੇ ਗਏ ਦੋਵੇਂ ਨੌਜਵਾਨਾਂ ਦੀ ਜੰਮ ਕੇ ਕੁੱਟਮਾਰ ਕੀਤੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਹੀ ਹੈ।
ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਦੋਵਾਂ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਹੋਇਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੌਕੇ ਤੋਂ ਫਰਾਰ ਹੋਏ ਤੀਜੇ ਸਾਥੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Two Suspects Who Came To Commit Theft In Rani Ka Bagh Were Apprehended With A Pistol And Thrashed By The Public One Managed To Escape
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)