ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 551 ਦਿਨ ਪੂਰੇ ਹੋਣ 'ਤੇ ਪੰਜਾਬ ਉਰਦੂ ਅਕਾਦਮੀ ਵਿਖੇ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਹੋਈ। ਮੀਟਿੰਗ ਵਿੱਚ ਨਸ਼ਿਆਂ ਦੀ ਸਪਲਾਈ ਚੇਨ ਤੋੜਨ, ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਤੇ ਰੋਜ਼ਗਾਰ ਨਾਲ ਜੋੜਨ ਅਤੇ ਪਿੰਡ ਤੇ ਵਾਰਡ ਡਿਫੈਂਸ ਕਮੇਟੀਆਂ ਨੂੰ ਮੁਹਿੰਮ ਦੀ ਜ਼ਮੀਨੀ ਤਾਕਤ ਬਣਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਇਸ ਮੁਹਿੰਮ ਦਾ ਮਨੋਰਥ ਸਿਰਫ਼ ਤਸਕਰਾਂ 'ਤੇ ਕਾਰਵਾਈ ਕਰਨਾ ਹੀ ਨਹੀਂ, ਸਗੋਂ ਪੀੜਤਾਂ ਦਾ ਮੁਫ਼ਤ ਇਲਾਜ ਤੇ ਮੁੜ-ਵਸੇਬਾ ਕਰਵਾ ਕੇ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਦੇਣਾ ਵੀ ਹੈ। ਮੀਟਿੰਗ ਦੌਰਾਨ ਐੱਸ.ਡੀ.ਐੱਮ. ਕਨੂ ਗਰਗ ਅਤੇ ਡੀ.ਐੱਸ.ਪੀ. ਮਾਨਵਜੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਆਮ ਲੋਕਾਂ ਦੀ ਮਦਦ ਨਾਲ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਅਭਿਆਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।
551 Days Of The war Against Drugs Public Participation Further Strengthens The Resolve For A Drug free Punjab
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)