ਅਮਰਜੀਤ ਸਿੰਘ ਚਾਵਲਾ ਦਾ ਅਸਤੀਫ਼ਾ ਮਨਜ਼ੂਰ, ਮਲਕੀਤ ਸਿੰਘ ਸੇਵਾ ਤੋਂ ਬਰਖ਼ਾਸਤ

22/09/2026 | Public Times Bureau | Panjab

ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹਿਰੀਨ ਵਾਲੀ ਬੀਬੀ ਨਾਲ ਸਬੰਧਿਤ ਘਟਨਾ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਅਮਰਜੀਤ ਸਿੰਘ ਚਾਵਲਾ ਦਾ ਕਮੇਟੀ ਮੈਂਬਰ ਵਜੋਂ ਦਿੱਤਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਇਸ ਦੇ ਨਾਲ ਹੀ ਮਲਕੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੀ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀਡੀਓ ਜਾਰੀ ਕਰਕੇ ਦੱਸਿਆ ਕਿ ਮਾਮਲੇ ਦੀ ਪੂਰੀ ਜਾਂਚ ਲਈ ਚਾਰ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇੱਕ ਕਮੇਟੀ ਗਠਤ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਨੂੰ ਇਸ ਕਮੇਟੀ ਦਾ ਕੋਆਰਡੀਨੇਟਰ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਕਮੇਟੀ ਨੂੰ 15 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਜਾਂਚ ਰਿਪੋਰਟ ਮਿਲਣ ਤੋਂ ਬਾਅਦ ਮਾਮਲੇ ਨਾਲ ਸਬੰਧਤ ਪੂਰੀ ਜਾਣਕਾਰੀ ਮੀਡੀਆ ਰਾਹੀਂ ਸੰਗਤ ਸਾਹਮਣੇ ਰੱਖੀ ਜਾਵੇਗੀ।

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਾਂਚ ਦੌਰਾਨ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਬਹਿਰੀਨ ਵਾਲੀ ਬੀਬੀ ਸ੍ਰੀ ਅਨੰਦਪੁਰ ਸਾਹਿਬ ਕਿਵੇਂ ਅਤੇ ਕਿਸ ਤਰੀਕੇ ਨਾਲ ਪਹੁੰਚੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਪਹਿਲਾਂ ਉਕਤ ਬੀਬੀ ਵੱਲੋਂ ਅਮਰਜੀਤ ਸਿੰਘ ਚਾਵਲਾ ਜਾਂ ਮਲਕੀਤ ਸਿੰਘ ਸਬੰਧੀ ਉਨ੍ਹਾਂ ਕੋਲ ਕੋਈ ਸ਼ਿਕਾਇਤ ਨਹੀਂ ਕੀਤੀ ਗਈ ਸੀ। ਹੁਣ ਜਾਂਚ ਕਮੇਟੀ ਦੀ ਰਿਪੋਰਟ ਤੋਂ ਬਾਅਦ ਹੀ ਮਾਮਲੇ ਨਾਲ ਸਬੰਧਤ ਹੋਰ ਤੱਥ ਸਾਹਮਣੇ ਆਉਣਗੇ।

Amarjit Singh Chawla s Resignation Accepted Malkit Singh Dismissed From Service


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App