ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਕੀਤੀ ਜਾ ਰਹੀ ਤਲਾਸ਼ੀ ਅਤੇ ਜ਼ਬਤੀ ਦੀ ਕਾਰਵਾਈ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਦੇਰ ਰਾਤ ਵਿਸ਼ੇਸ਼ ਸੁਣਵਾਈ ਕੀਤੀ। ਜਸਟਿਸ ਸੰਜੇ ਵਸ਼ਿਸ਼ਠ ਦੀ ਅਗਵਾਈ ਵਾਲੀ ਬੈਂਚ ਨੇ ਮਾਮਲੇ ਦੀ ਨਿਗਰਾਨੀ ਲਈ ਸੀਨੀਅਰ ਰੈਂਕ ਦੇ ਵਾਰੰਟ ਅਫ਼ਸਰ ਨੂੰ ਨਿਯੁਕਤ ਕਰਦਿਆਂ ਉਸ ਨੂੰ ਮੌਕੇ ਦਾ ਕਿਸੇ ਵੀ ਸਮੇਂ ਨਿਰੀਖਣ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਵਾਰੰਟ ਅਫ਼ਸਰ ਨੂੰ ਵੀਰਵਾਰ ਦੁਪਹਿਰ 2 ਵਜੇ ਤੱਕ ਸਥਿਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਵਾਰੰਟ ਅਫ਼ਸਰ ਦੀ ਸੁਰੱਖਿਆ ਲਈ ਯੂਟੀ ਦੇ ਪੁਲਿਸ ਡਾਇਰੈਕਟਰ ਜਨਰਲ ਅਤੇ ਮੋਹਾਲੀ ਦੇ ਐੱਸਐੱਸਪੀ ਨੂੰ ਲੋੜੀਂਦੇ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ ਹੈ।
ਦੇਰ ਰਾਤ ਇੱਕ ਵਜੇ ਤੋਂ ਬਾਅਦ ਤੱਕ ਚੱਲੀ ਸੁਣਵਾਈ ਦੌਰਾਨ ਅਦਾਲਤ ਨੂੰ ਦੱਸਿਆ ਗਿਆ ਕਿ ਪੰਜਾਬ ਵਿੱਚ ED ਦੀ ਤਲਾਸ਼ੀ ਅਤੇ ਜ਼ਬਤੀ ਦੀ ਕਾਰਵਾਈ ਜਾਰੀ ਹੈ। ਸੁਣਵਾਈ ਦੌਰਾਨ ਇਹ ਵੀ ਦਲੀਲ ਦਿੱਤੀ ਗਈ ਕਿ ਪੰਜਾਬ ਸਰਕਾਰ ਦੇ ਸੀਨੀਅਰ ਪੱਧਰ ਦੇ ਕੁਝ ਅਧਿਕਾਰੀਆਂ ਨੂੰ ਕਥਿਤ ਤੌਰ ’ਤੇ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਕਾਰਵਾਈ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ। ਅਦਾਲਤ ਨੂੰ ਇਹ ਵੀ ਦੱਸਿਆ ਗਿਆ ਕਿ ਘਟਨਾਕ੍ਰਮ ਕਾਰਨ ਪੰਜਾਬ ਦੀ ਸਰਕਾਰੀ ਮਸ਼ੀਨਰੀ ਦੇ ਕੰਮਕਾਜ ’ਤੇ ਅਸਰ ਪੈਣ ਵਾਲੀ ਸਥਿਤੀ ਬਣੀ ਹੋਈ ਹੈ। ਇਨ੍ਹਾਂ ਦਲੀਲਾਂ ਦੇ ਮੱਦੇਨਜ਼ਰ ਹਾਈ ਕੋਰਟ ਨੇ ਤੁਰੰਤ ਨਿਗਰਾਨੀ ਲਈ ਵਾਰੰਟ ਅਫ਼ਸਰ ਨਿਯੁਕਤ ਕਰਨ ਦਾ ਅੰਤਰਿਮ ਪ੍ਰਬੰਧ ਕੀਤਾ।
ਵਾਰੰਟ ਅਫ਼ਸਰ ਮੌਕੇ ’ਤੇ ਜਾ ਕੇ ਤਲਾਸ਼ੀ ਅਤੇ ਜ਼ਬਤੀ ਦੀ ਕਾਰਵਾਈ ਨਾਲ ਸਬੰਧਤ ਸਥਿਤੀ ਦਾ ਨਿਰੀਖਣ ਕਰਨਗੇ ਅਤੇ ਤੱਥਾਂ ਸਮੇਤ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨਗੇ। ਇਸ ਰਿਪੋਰਟ ਦੇ ਆਧਾਰ ’ਤੇ ਹਾਈ ਕੋਰਟ ਮਾਮਲੇ ’ਤੇ ਅੱਗੇ ਵਿਚਾਰ ਕਰੇਗੀ। ਪੰਜਾਬ ਸਰਕਾਰ ਵੱਲੋਂ ਵਕੀਲ ਫੇਰੀ ਸੋਫ਼ਤ ਨੇ ਅਦਾਲਤ ਦੇ ਸਾਹਮਣੇ ਸਰਕਾਰ ਦਾ ਪੱਖ ਰੱਖਿਆ।
High Court Holds Late night Hearing On Ed Search And Seizure Operations In Punjab Appoints Officer To Oversee Proceedings
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)