ਬਿਹਾਰੀ ਕਲੋਨੀ, ਤਾਜਪੁਰ ਰੋਡ ਇਲਾਕੇ ਵਿੱਚ ਖੁਦ ਨੂੰ ਪੁਲਿਸ ਮੁਲਾਜ਼ਮ ਦੱਸਣ ਵਾਲੇ ਕੁਝ ਵਿਅਕਤੀਆਂ ਵੱਲੋਂ 27 ਸਾਲਾ ਨੌਜਵਾਨ ਨੂੰ ਕਥਿਤ ਤੌਰ ’ਤੇ ਬੋਲੇਰੋ ਕਾਰ ਵਿੱਚ ਜ਼ਬਰਦਸਤੀ ਬਿਠਾ ਕੇ ਲਿਜਾਣ ਅਤੇ ਉਸ ਨੂੰ ਛੱਡਣ ਬਦਲੇ ਪਰਿਵਾਰ ਤੋਂ 50 ਹਜ਼ਾਰ ਰੁਪਏ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਬੋਲੇਰੋ ਅਤੇ ਸਵਿਫਟ ਕਾਰ ਵੀ ਕਬਜ਼ੇ ਵਿੱਚ ਲਈਆਂ ਹਨ। ਪੁਲਿਸ ਮੁਤਾਬਕ, ਸ਼ਿਕਾਇਤਕਰਤਾ ਲਲਿਤਾ ਦੇ ਬਿਆਨਾਂ ’ਤੇ ਮੁੰਡੀਆਂ ਕਲਾਂ ਦੇ ਰਣਵੀਰ ਪੁੱਤਰ ਰਮੇਸ਼ ਪਾਸਵਾਨ, ਹਰੀ ਇਨਕਲੇਵ ਦੇ ਪਰਮਜੀਤ ਸਿੰਘ, ਮੁੰਡੀਆਂ ਖੁਰਦ ਦੇ ਕਰਮ ਅਲੀ ਅਤੇ ਰਿਸ਼ੀ ਨਗਰ ਦੇ ਕੁਲਵਿੰਦਰ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।
ਸ਼ਿਕਾਇਤ ਮੁਤਾਬਕ, ਮੁਲਜ਼ਮ ਦੋ ਕਾਰਾਂ ਵਿੱਚ ਆਏ ਅਤੇ ਖੁਦ ਨੂੰ ਪੁਲਿਸ ਮੁਲਾਜ਼ਮ ਦੱਸਦਿਆਂ ਲਲਿਤਾ ਦੇ ਪੁੱਤਰ ਧੀਰਜ ਸਾਹਨੀ ਨੂੰ ਕਥਿਤ ਤੌਰ ’ਤੇ ਜ਼ਬਰਦਸਤੀ ਬੋਲੇਰੋ ਵਿੱਚ ਬਿਠਾ ਕੇ ਲੈ ਗਏ। ਔਰਤ ਨੇ ਦੋਸ਼ ਲਗਾਇਆ ਕਿ ਨੌਜਵਾਨ ਨਾਲ ਕੁੱਟਮਾਰ ਵੀ ਕੀਤੀ ਗਈ। ਇਸ ਤੋਂ ਬਾਅਦ ਪਰਿਵਾਰ ਨੂੰ ਫੋਨ ਕਰਕੇ ਕਥਿਤ ਤੌਰ ’ਤੇ ਦੱਸਿਆ ਗਿਆ ਕਿ ਨੌਜਵਾਨ ਕੋਲੋਂ ਚਿੱਟਾ ਬਰਾਮਦ ਹੋਇਆ ਹੈ ਅਤੇ ਉਸ ਨੂੰ ਛੱਡਣ ਲਈ 50 ਹਜ਼ਾਰ ਰੁਪਏ ਦੇਣੇ ਪੈਣਗੇ। ਪਰਿਵਾਰ ਵੱਲੋਂ ਮਿੰਨਤਾਂ ਕਰਨ ’ਤੇ ਕਥਿਤ ਤੌਰ ’ਤੇ 30 ਹਜ਼ਾਰ ਰੁਪਏ ਵਿੱਚ ਮਾਮਲਾ ਨਿਬੇੜਨ ਦੀ ਗੱਲ ਹੋਈ।
ਪੁਲਿਸ ਨੂੰ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਕਾਰਵਾਈ ਕੀਤੀ ਗਈ ਅਤੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ। ਜਾਂਚ ਅਧਿਕਾਰੀ ਰਣਧੀਰ ਸਿੰਘ ਮੁਤਾਬਕ, ਦੋਵੇਂ ਵਾਹਨ ਵੀ ਕਬਜ਼ੇ ਵਿੱਚ ਲਏ ਗਏ ਹਨ। ਪੁਲਿਸ ਨੇ ਕਾਬੂ ਕੀਤੇ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਹੈ। ਮੁੱਢਲੀ ਜਾਂਚ ਵਿੱਚ ਸ਼ਿਕਾਇਤਕਰਤਾ ਅਤੇ ਮੁਲਜ਼ਮਾਂ ਵਿਚਕਾਰ ਪਹਿਲਾਂ ਤੋਂ ਰੰਜਿਸ਼ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ। ਪੁਲਿਸ ਵੱਲੋਂ ਇਸ ਪੱਖ ਸਮੇਤ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Youth Abducted By Individuals Posing As Police Personnel 50 000 Ransom Demanded 4 Arrested
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)