ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਕ ਮਹਿਲਾ ਦੀ ਕਥਿਤ ਤੌਰ ’ਤੇ ਛੇੜਛਾੜ ਕੀਤੀ ਗਈ ਇਤਰਾਜ਼ਯੋਗ ਤਸਵੀਰ ਸੋਸ਼ਲ ਮੀਡੀਆ ’ਤੇ ਪੋਸਟ ਕਰਨ ਦੇ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਨੇ ਸਖ਼ਤ ਰੁਖ ਅਪਣਾਇਆ ਹੈ। ਅਦਾਲਤ ਨੇ ਪੁਲਿਸ ਨੂੰ ਸਬੰਧਤ ਮਹਿਲਾ ਨੂੰ ਸੁਰੱਖਿਆ ਦੇਣ ਦੇ ਨਾਲ-ਨਾਲ ਮੇਟਾ ਨੂੰ ਸਬੰਧਤ ਸਮੱਗਰੀ 24 ਘੰਟਿਆਂ ਅੰਦਰ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਗਿਰੀਸ਼ ਕਥਪਾਲੀ ਦੇ ਬੈਂਚ ਨੇ ਮਹਿਲਾ ਦੀ ਪਟੀਸ਼ਨ ’ਤੇ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਆਗੂ ਅਭਿਜੀਤ ਦੀਪਕੇ, ਸੌਰਭ ਦਾਸ ਅਤੇ ਆਸ਼ੂਤੋਸ਼ ਰਾਂਕਾ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਸੁਣਵਾਈ ਦੌਰਾਨ ਅਦਾਲਤ ਨੇ ਮੌਖਿਕ ਤੌਰ ’ਤੇ ਕਿਹਾ ਕਿ ਮਾਮਲਾ ਸਿਰਫ਼ ਇਕ ਮਹਿਲਾ ਨਾਲ ਨਹੀਂ, ਸਗੋਂ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਵੀ ਸਬੰਧਤ ਹੈ।
ਪਟੀਸ਼ਨਰ ਨੇ ਦੋਸ਼ ਲਾਇਆ ਕਿ ਉਸ ਦੀਆਂ ਤਸਵੀਰਾਂ ਨਾਲ ਛੇੜਛਾੜ ਕਰਕੇ ਉਨ੍ਹਾਂ ਨੂੰ ਇਤਰਾਜ਼ਯੋਗ ਰੂਪ ਦਿੱਤਾ ਗਿਆ ਅਤੇ ਪ੍ਰਧਾਨ ਮੰਤਰੀ ਨਾਲ ਜੋੜ ਕੇ ਸੋਸ਼ਲ ਮੀਡੀਆ ’ਤੇ ਪ੍ਰਸਾਰਿਤ ਕੀਤਾ ਗਿਆ। ਉਸ ਨੇ ਦਾਅਵਾ ਕੀਤਾ ਕਿ ਇਹ ਤਸਵੀਰਾਂ ਜੰਤਰ-ਮੰਤਰ ’ਤੇ ਹੋਏ ਪ੍ਰਦਰਸ਼ਨ ਨਾਲ ਜੋੜ ਕੇ ਕਥਿਤ ਅਪਮਾਨਜਨਕ ਨਾਅਰਿਆਂ ਦੇ ਨਾਲ ਵੀ ਦਿਖਾਈਆਂ ਗਈਆਂ। ਸੁਣਵਾਈ ਦੌਰਾਨ ਪੁਲਿਸ ਨੇ ਦੱਸਿਆ ਕਿ ਮਾਮਲੇ ਵਿੱਚ ਵੀਰਵਾਰ ਨੂੰ ਐੱਫਆਈਆਰ ਦਰਜ ਕੀਤੀ ਜਾ ਚੁੱਕੀ ਹੈ ਅਤੇ ਜਲਦ ਕਾਰਵਾਈ ਕੀਤੀ ਜਾਵੇਗੀ। ਅਦਾਲਤ ਨੇ ਪੁਲਿਸ ਨੂੰ ਇਕ ਹਫ਼ਤੇ ਅੰਦਰ ਸਥਿਤੀ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ। ਮਹਿਲਾ ਵੱਲੋਂ ਪੇਸ਼ ਵਕੀਲ ਉਮੇਸ਼ ਸ਼ਰਮਾ ਨੇ ਕਿਹਾ ਕਿ ਐੱਫਆਈਆਰ ਦਰਜ ਹੋਣ ਦੇ ਬਾਵਜੂਦ ਹੁਣ ਤੱਕ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੋਈ। ਉਨ੍ਹਾਂ ਅਦਾਲਤ ਨੂੰ ਕਿਹਾ ਕਿ ਸਭ ਤੋਂ ਪਹਿਲਾਂ ਸੋਸ਼ਲ ਮੀਡੀਆ ਤੋਂ ਸਬੰਧਤ ਸਮੱਗਰੀ ਹਟਾਈ ਜਾਣੀ ਚਾਹੀਦੀ ਹੈ।
Order Issued To Meta To Remove Content Within 24 Hours Regarding An Objectionable Image Of A Woman With Pm Modi
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)