ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਏ ਹੰਗਾਮੇ ਤੋਂ ਬਾਅਦ ਮਾਮਲਾ ਸਿਆਸੀ ਰੰਗ ਲੈ ਗਿਆ ਹੈ। ਭਾਜਪਾ ਨੇ ਦੋਸ਼ ਲਾਇਆ ਹੈ ਕਿ ਉਸਦੀ ‘ਨਸ਼ਾ ਮੁਕਤੀ ਪੰਜਾਬ ਯਾਤਰਾ’ ਨੂੰ ਮਿਲ ਰਹੇ ਸਮਰਥਨ ਤੋਂ ਧਿਆਨ ਹਟਾਉਣ ਲਈ LPU ਵਿਵਾਦ ਨੂੰ ਸਿਆਸੀ ਮੁੱਦਾ ਬਣਾਇਆ ਜਾ ਰਿਹਾ ਹੈ।
ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਪੁਲਿਸ ਕਾਰਵਾਈ ’ਤੇ ਸਵਾਲ ਚੁੱਕੇ ਅਤੇ ਮਾਮਲੇ ਦੀ ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਕਥਿਤ ਬਾਹਰਲੇ ਲੋਕਾਂ ਦੀ ਮੌਜੂਦਗੀ ਦੀ ਜਾਂਚ ਦਾ ਮੁੱਦਾ ਚੁੱਕਿਆ।
ਉੱਧਰ, ਸਰਕਾਰ ਨੇ ਮਾਮਲੇ ਦੀ ਨਿਰਪੱਖ ਜਾਂਚ ਦੇ ਨਿਰਦੇਸ਼ ਦਿੱਤੇ ਹਨ। ਜਾਂਚ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ LPU ਵਿੱਚ ਹੰਗਾਮੇ ਦੀ ਅਸਲ ਵਜ੍ਹਾ ਕੀ ਸੀ ਅਤੇ ਘਟਨਾ ਵਿੱਚ ਕੌਣ-ਕੌਣ ਸ਼ਾਮਲ ਸੀ।
Political Uproar Over The Lpu Controversy Bjp Alleges An Attempt To Divert Attention From The Anti drug Campaign
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)