ਚਿਤਕਾਰਾ ਯੂਨੀਵਰਸਿਟੀ ਮਾਮਲੇ ’ਚ ਮਹਿਲਾ ਕਮਿਸ਼ਨ ਸਖ਼ਤ, 30 ਸਤੰਬਰ ਤੱਕ ਪੁਲਿਸ ਤੇ ਪ੍ਰਬੰਧਕਾਂ ਤੋਂ ਰਿਪੋਰਟ ਤਲਬ

28/09/2026 | Public Times Bureau | Panjab

ਚਿਤਕਾਰਾ ਯੂਨੀਵਰਸਿਟੀ ਨਾਲ ਜੁੜੀਆਂ ਵਿਦਿਆਰਥਣਾਂ ਸਬੰਧੀ ਖ਼ਬਰਾਂ ਅਤੇ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਜਾਣਕਾਰੀਆਂ ਦਾ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਨੋਟਿਸ ਲਿਆ ਹੈ। ਕਮਿਸ਼ਨ ਨੇ ਪਟਿਆਲਾ ਦੇ ਸਬੰਧਤ ਪੁਲਿਸ ਅਧਿਕਾਰੀਆਂ ਅਤੇ ਯੂਨੀਵਰਸਿਟੀ ਪ੍ਰਬੰਧਕਾਂ ਤੋਂ ਤੱਥ-ਆਧਾਰਿਤ ਰਿਪੋਰਟ ਮੰਗੀ ਹੈ। ਕਮਿਸ਼ਨ ਨੇ ਕਿਹਾ ਕਿ ਵਿਦਿਆਰਥਣਾਂ ਨਾਲ ਸਬੰਧਤ ਕੁਝ ਜਾਣਕਾਰੀਆਂ ਮੀਡੀਆ ਅਤੇ ਸੋਸ਼ਲ ਮੀਡੀਆ ’ਤੇ ਸਾਹਮਣੇ ਆਈਆਂ ਹਨ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾਣ ਦੀ ਜਾਣਕਾਰੀ ਵੀ ਮਿਲੀ ਹੈ।


ਲਾਪਤਾ ਵਿਦਿਆਰਥਣਾਂ ਸਬੰਧੀ ਸ਼ਿਕਾਇਤਾਂ ਦੀ ਮੰਗੀ ਜਾਣਕਾਰੀ ਮਹਿਲਾ ਕਮਿਸ਼ਨ ਨੇ ਪੁਲਿਸ ਤੋਂ ਪੁੱਛਿਆ ਹੈ ਕਿ ਕੈਂਪਸ ਜਾਂ ਹੋਸਟਲ ਵਿੱਚ ਕਿਸੇ ਵਿਦਿਆਰਥਣ ਦੇ ਲਾਪਤਾ ਹੋਣ ਜਾਂ ਕਿਸੇ ਅਣਸੁਖਾਵੀਂ ਘਟਨਾ ਸਬੰਧੀ ਕੋਈ ਸ਼ਿਕਾਇਤ ਦਰਜ ਹੋਈ ਹੈ ਜਾਂ ਨਹੀਂ। ਜੇਕਰ ਸ਼ਿਕਾਇਤ ਮਿਲੀ ਹੈ ਤਾਂ ਉਸ ’ਤੇ ਕੀ ਕਾਰਵਾਈ ਕੀਤੀ ਗਈ, ਇਸ ਦੀ ਵੀ ਜਾਣਕਾਰੀ ਮੰਗੀ ਗਈ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ’ਤੇ ਵਾਇਰਲ ਖ਼ਬਰਾਂ ਅਤੇ ਅਫ਼ਵਾਹਾਂ ਦੀ ਸੱਚਾਈ ਦੀ ਜਾਂਚ ਸਬੰਧੀ ਪੁਲਿਸ ਤੋਂ ਤੱਥਾਂ ਵਾਲੀ ਰਿਪੋਰਟ ਤਲਬ ਕੀਤੀ ਗਈ ਹੈ।


ਵਿਦਿਆਰਥੀਆਂ ਦੇ ਪ੍ਰਦਰਸ਼ਨ ’ਤੇ ਵੀ ਰਿਪੋਰਟ ਕਮਿਸ਼ਨ ਨੇ ਵਿਦਿਆਰਥੀਆਂ ਦੇ ਰੋਸ ਪ੍ਰਦਰਸ਼ਨ ਦੌਰਾਨ ਯੂਨੀਵਰਸਿਟੀ ਪ੍ਰਬੰਧਨ ਵੱਲੋਂ ਕੀਤੇ ਗਏ ਯਤਨਾਂ ਦੀ ਜਾਣਕਾਰੀ ਵੀ ਮੰਗੀ ਹੈ। ਨਾਲ ਹੀ ਵਿਦਿਆਰਥਣਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਭਵਿੱਖ ਵਿੱਚ ਅਜਿਹੀ ਸਥਿਤੀ ਤੋਂ ਬਚਾਅ ਲਈ ਯੂਨੀਵਰਸਿਟੀ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਵੀ ਰਿਪੋਰਟ ਮੰਗੀ ਗਈ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸਬੰਧਤ ਅਧਿਕਾਰੀਆਂ ਨੂੰ 30 ਸਤੰਬਰ ਤੱਕ ਰਿਪੋਰਟ ਕਮਿਸ਼ਨ ਅੱਗੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

Women s Commission Strict On Chitkara University Case Seeks Report From Police And Administrators By September 30


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App