ਨਸ਼ੀਲੇ ਪਦਾਰਥਾਂ ਦੇ ਮਾਮਲੇ ’ਚ ਨੰਗਲ ਦੇ ਨੌਜਵਾਨ ਨੂੰ ਮੌ.ਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਅਪੀਲ

01/10/2026 | Public Times Bureau | Panjab

ਕੰਮ ਲਈ ਵਿਦੇਸ਼ ਗਏ ਪਿੰਡ ਪੱਤੀ ਲੋਅਰ ਦੇ ਨੌਜਵਾਨ ਗੁਰਪ੍ਰੀਤ ਸਿੰਘ ਉਰਫ਼ ਬੱਬੀ ਨੂੰ ਕਥਿਤ ਤੌਰ ’ਤੇ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਸਾਊਦੀ ਅਰਬ ’ਚ ਮੌਤ ਦੀ ਸਜ਼ਾ ਸੁਣਾਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਖ਼ਬਰ ਤੋਂ ਬਾਅਦ ਪਰਿਵਾਰ ਸਦਮੇ ਵਿੱਚ ਹੈ। ਗੁਰਪ੍ਰੀਤ ਦੀ ਮਾਂ ਜਸਵੰਤ ਕੌਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮਾਮਲੇ ਵਿੱਚ ਦਖ਼ਲ ਦੇ ਕੇ ਪੁੱਤਰ ਨੂੰ ਰਾਹਤ ਦਿਵਾਉਣ ਦੀ ਅਪੀਲ ਕੀਤੀ ਹੈ।

ਪਰਿਵਾਰ ਮੁਤਾਬਕ, ਗੁਰਪ੍ਰੀਤ ਕਰੀਬ ਚਾਰ ਸਾਲ ਪਹਿਲਾਂ ਰੁਜ਼ਗਾਰ ਲਈ ਮਸਕਟ ਗਿਆ ਸੀ ਅਤੇ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਕੰਮ ਦੇ ਸਿਲਸਿਲੇ ਵਿੱਚ ਉਸ ਦਾ ਸਾਊਦੀ ਅਰਬ ਆਉਣਾ-ਜਾਣਾ ਵੀ ਰਹਿੰਦਾ ਸੀ। ਕਰੀਬ ਦੋ ਸਾਲ ਪਹਿਲਾਂ ਉਸ ਦੇ ਟਰੱਕ ਵਿੱਚੋਂ ਕਥਿਤ ਤੌਰ ’ਤੇ ਨਸ਼ੀਲੇ ਪਦਾਰਥ ਮਿਲਣ ਤੋਂ ਬਾਅਦ ਉਸ ਖ਼ਿਲਾਫ਼ ਮਾਮਲਾ ਦਰਜ ਹੋਇਆ। ਪਰਿਵਾਰ ਦਾ ਕਹਿਣਾ ਹੈ ਕਿ ਉਹ ਕਰੀਬ ਦੋ ਸਾਲ ਜੇਲ੍ਹ ਵਿੱਚ ਰਿਹਾ ਅਤੇ ਬਾਅਦ ਵਿੱਚ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਗਈ।

ਪਰਿਵਾਰ ਗੁਰਪ੍ਰੀਤ ਨੂੰ ਬੇਕਸੂਰ ਦੱਸਦਿਆਂ ਕਹਿ ਰਿਹਾ ਹੈ ਕਿ ਉਸ ਨੂੰ ਮਾਮਲੇ ਵਿੱਚ ਫਸਾਇਆ ਗਿਆ ਹੈ। ਮਾਂ ਜਸਵੰਤ ਕੌਰ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਮਦਦ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਤੋਂ ਵੀ ਪੁੱਤਰ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦੀ ਮੰਗ ਕੀਤੀ ਹੈ।

ਮੰਤਰੀ ਹਰਜੋਤ ਸਿੰਘ ਬੈਂਸ ਨੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਦੀ ਸਜ਼ਾ ਵਿੱਚ ਰਾਹਤ ਲਈ ਮਰਸੀ ਪਟੀਸ਼ਨ ਦਾ ਮਾਮਲਾ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਕੋਲ ਰੱਖਿਆ ਜਾਵੇਗਾ, ਤਾਂ ਜੋ ਮਾਮਲਾ ਕੂਟਨੀਤਕ ਪੱਧਰ ’ਤੇ ਸਾਊਦੀ ਅਰਬ ਸਰਕਾਰ ਕੋਲ ਉਠਾਇਆ ਜਾ ਸਕੇ। ਪਿੰਡ ਦੀ ਸਰਪੰਚ ਨੇ ਵੀ ਸਰਕਾਰ ਨੂੰ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ।

Nangal Youth Sentenced To Death In Drug Case Mother Appeals To Government For Help


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App