ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਅਚਾਨਕ ਕੀਤੀ ਗਈ ਤਲਾਸ਼ੀ ਦੌਰਾਨ 9 ਹਵਾਲਾਤੀਆਂ ਕੋਲੋਂ 4 ਮੋਬਾਈਲ ਫੋਨ ਅਤੇ 86 ਗ੍ਰਾਮ ਅਫੀਮ ਬਰਾਮਦ ਹੋਈ ਹੈ। ਬਰਾਮਦਗੀ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ 9 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵਿੰਦਰ ਸਿੰਘ ਦੀ ਸ਼ਿਕਾਇਤ ਮੁਤਾਬਕ, ਵੱਖ-ਵੱਖ ਬੈਰਕਾਂ ਦੀ ਅਚਾਨਕ ਚੈਕਿੰਗ ਦੌਰਾਨ ਹਵਾਲਾਤੀਆਂ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਮੋਬਾਈਲ ਫੋਨਾਂ ਦੇ ਨਾਲ ਅਫੀਮ ਅਤੇ ਉਸ ਨੂੰ ਰੱਖਣ ਲਈ ਵਰਤੀਆਂ ਗਈਆਂ ਲਿਫਾਫੀਆਂ ਵੀ ਮਿਲੀਆਂ।
ਪੁਲਿਸ ਨੇ ਮੁਲਜ਼ਮ ਹਵਾਲਾਤੀਆਂ ਖ਼ਿਲਾਫ਼ NDPS ਐਕਟ ਅਤੇ ਪੰਜਾਬ ਪ੍ਰਿਜ਼ਨਜ਼ ਐਂਡ ਕਰੈਕਸ਼ਨਲ ਸਰਵਿਸਿਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਜੇਲ੍ਹ ਅੰਦਰ ਮੋਬਾਈਲ ਫੋਨ ਅਤੇ ਨਸ਼ੀਲਾ ਪਦਾਰਥ ਕਿਵੇਂ ਪਹੁੰਚਿਆ। ਘਟਨਾ ਨੇ ਜੇਲ੍ਹ ਦੀ ਸੁਰੱਖਿਆ ਅਤੇ ਅੰਦਰੂਨੀ ਪ੍ਰਬੰਧਾਂ ’ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।
4 Mobile Phones And 86 Grams Of Opium Recovered From Ludhiana Central Jail Case Registered Against 9 Undertrial Prisoners
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)