ਤਰਨਤਾਰਨ ’ਚ ਵੱਡੀ ਡਰੱਗ ਬਰਾਮਦਗੀ: 3 ਕਿਲੋ ਹੈਰੋਇਨ, ਅਫੀਮ ਤੇ ਆਈਸ ਸਮੇਤ 3 ਗ੍ਰਿਫ਼ਤਾਰ

05/10/2026 | Public Times Bureau | Panjab

ਤਰਨਤਾਰਨ ਪੁਲਿਸ ਨੇ ਪਹੂਵਿੰਡ ਇਲਾਕੇ ਵਿੱਚ ਸਵਿਫਟ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ 3 ਕਿਲੋ ਹੈਰੋਇਨ, 930 ਗ੍ਰਾਮ ਅਫੀਮ ਅਤੇ 950 ਗ੍ਰਾਮ ਆਈਸ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਤਿੰਨਾਂ ਖ਼ਿਲਾਫ਼ ਥਾਣਾ ਭਿੱਖੀਵਿੰਡ ਵਿੱਚ NDPS ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਸੁਰੇਂਦਰ ਲਾਂਬਾ ਮੁਤਾਬਕ, ਪੁਲਿਸ ਟੀਮ ਪਹੂਵਿੰਡ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸਵਿਫਟ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ, ਜਿਸ ਵਿੱਚੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਹੋਏ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਅਵਤਾਰ ਸਿੰਘ ਉਰਫ਼ ਦੀਪਾ, ਹਰਚੰਦ ਸਿੰਘ ਅਤੇ ਹਰਮਨਪ੍ਰੀਤ ਸਿੰਘ ਉਰਫ਼ ਸੰਨੀ ਵਜੋਂ ਹੋਈ ਹੈ। ਪੁਲਿਸ ਮੁਤਾਬਕ, ਤਿੰਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ। ਇਸ ਦੌਰਾਨ ਨਸ਼ਾ ਤਸਕਰੀ ਨਾਲ ਉਨ੍ਹਾਂ ਦੇ ਕਥਿਤ ਅਗਲੇ-ਪਿਛਲੇ ਸਬੰਧਾਂ ਅਤੇ ਨੈੱਟਵਰਕ ਬਾਰੇ ਪੁੱਛਗਿੱਛ ਕੀਤੀ ਜਾਵੇਗੀ।

Major Drug Seizure In Tarn Taran 3 Arrested With 3 Kg Of Heroin Opium And ice


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App