ਮੁੱਖ ਮੰਤਰੀ ਭਗਵੰਤ ਮਾਨ ਨੇ ਫੱਤਾ ਮਾਲੋਕਾ ਵਿੱਚ ਲੋਕ ਮਿਲਣੀ ਦੌਰਾਨ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਾਂਗਰਸ ਅਤੇ ਅਕਾਲੀ ਦਲ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਸਰਕਾਰ ਨੇ ਹੁਣ ਤੱਕ 70,685 ਨੌਕਰੀਆਂ ਦਿੱਤੀਆਂ ਹਨ ਅਤੇ ਸਕੂਲਾਂ ਤੇ ਹਸਪਤਾਲਾਂ ਵਿੱਚ ਸੁਧਾਰ ਕੀਤੇ ਹਨ।
ਮਾਨ ਨੇ ਕਿਹਾ ਕਿ ਮੁਫ਼ਤ ਇਲਾਜ ਅਤੇ ਬਿਜਲੀ ਸਮੇਤ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦੇ ਆਧਾਰ ’ਤੇ 2027 ਦੀਆਂ ਚੋਣਾਂ ਵਿੱਚ ਵਿਰੋਧੀ ਧਿਰਾਂ ਨੂੰ ਵੱਡਾ ਝਟਕਾ ਲੱਗੇਗਾ। ਉਨ੍ਹਾਂ ਪਿਛਲੀਆਂ ਸਰਕਾਰਾਂ ’ਤੇ ਪੰਜਾਬ ਦੀ ਹਾਲਤ ਖਰਾਬ ਕਰਨ ਦੇ ਦੋਸ਼ ਵੀ ਲਗਾਏ।
ਇਸ ਮੌਕੇ ਮੁੱਖ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਫੱਤਾ ਮਾਲੋਕਾ ਦੇ ਖਿਡਾਰੀ ਸਤਨਾਮ ਸਿੰਘ ਨੂੰ 50 ਲੱਖ ਰੁਪਏ ਦਾ ਚੈੱਕ ਅਤੇ ਸ਼ੀਲਡ ਦੇ ਕੇ ਸਨਮਾਨਿਤ ਕੀਤਾ। ਪਿੰਡ ਦੇ ਵਿਕਾਸ ਲਈ ਸਰਪੰਚ ਨੂੰ 55 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ ਗਿਆ। ਮਾਨ ਨੇ ਨਹਿਰੀ ਪਾਣੀ ਦੀ ਸਮੱਸਿਆ ਦੇ ਹੱਲ ਲਈ 14 ਹਜ਼ਾਰ ਕਿਲੋਮੀਟਰ ਪਾਈਪਲਾਈਨ ਵਿਛਾਉਣ ਦਾ ਵੀ ਜ਼ਿਕਰ ਕੀਤਾ। ਇਸ ਮੌਕੇ ਸਥਾਨਕ ਵਿਧਾਇਕ ਅਤੇ ਹੋਰ ਆਗੂ ਮੌਜੂਦ ਰਹੇ।
Cm Mann Targets The Opposition Claims They Will Be wiped Out In 2027
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)