ਆਸਟ੍ਰੇਲੀਆ ਭੇਜਣ ਦੇ ਨਾਂ ’ਤੇ 17 ਲੱਖ ਦੀ ਠੱਗੀ, ਲੁਧਿਆਣਾ ਦੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ

10/10/2026 | Public Times Bureau | Panjab

ਸੰਗਰੂਰ ਦੇ ਇੱਕ ਪਰਿਵਾਰ ਨੂੰ ਉਸ ਦੇ ਪੁੱਤਰ ਨੂੰ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ 17 ਲੱਖ ਰੁਪਏ ਦੀ ਕਥਿਤ ਠੱਗੀ ਮਾਰਨ ਦੇ ਮਾਮਲੇ ਵਿੱਚ ਲੁਧਿਆਣਾ ਦੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਦੋਸ਼ ਹੈ ਕਿ ਮੁਲਜ਼ਮਾਂ ਵੱਲੋਂ ਦਿੱਤਾ ਗਿਆ ਵੀਜ਼ਾ ਜਾਅਲੀ ਨਿਕਲਿਆ, ਜਿਸ ਕਾਰਨ ਨੌਜਵਾਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਆਸਟ੍ਰੇਲੀਆ ਲਈ ਉਡਾਣ ਨਹੀਂ ਭਰ ਸਕਿਆ। ਪੁਲਿਸ ਨੇ ਮੁੱਢਲੀ ਜਾਂਚ ਤੋਂ ਬਾਅਦ ਵਿਸ਼ਾਲ ਨਗਰ ਵਾਸੀ ਅਮਰਦੀਪ ਸਿੰਘ ਅਤੇ ਉਸ ਦੀ ਪਤਨੀ ਗੁਰਵਿੰਦਰ ਕੌਰ ਉਰਫ਼ ਗਗਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਅਮਰਦੀਪ ਸਿੰਘ ਦੇ ਕੈਨੇਡਾ ਵਿੱਚ ਰਹਿਣ ਦੀ ਜਾਣਕਾਰੀ ਹੈ। ਦੋਵਾਂ ਮੁਲਜ਼ਮਾਂ ਦੀ ਹਾਲੇ ਗ੍ਰਿਫ਼ਤਾਰੀ ਨਹੀਂ ਹੋਈ ਹੈ।


ਭਵਾਨੀਗੜ੍ਹ ਦੇ ਰਹਿਣ ਵਾਲੇ ਰਾਮ ਕੁਮਾਰ ਖੁਰਮੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਪੁੱਤਰ ਤੇਜਿੰਦਰ ਸਿੰਘ ਆਸਟ੍ਰੇਲੀਆ ਜਾਣਾ ਚਾਹੁੰਦਾ ਸੀ। ਇਸ ਦੌਰਾਨ ਪਰਿਵਾਰ ਨੂੰ ਫੇਸਬੁੱਕ ’ਤੇ ਲੁਧਿਆਣਾ ਸਥਿਤ ਇਮੀਗ੍ਰੇਸ਼ਨ ਦਫ਼ਤਰ ਦਾ ਇਸ਼ਤਿਹਾਰ ਮਿਲਿਆ। ਮੁਲਜ਼ਮਾਂ ਨਾਲ ਸੰਪਰਕ ਕਰਨ ਤੋਂ ਬਾਅਦ ਪਰਿਵਾਰ ਨੇ ਵੀਜ਼ਾ ਲਗਵਾਉਣ ਲਈ ਵੱਖ-ਵੱਖ ਕਿਸ਼ਤਾਂ ਵਿੱਚ ਕੁੱਲ 17 ਲੱਖ ਰੁਪਏ ਦੇ ਦਿੱਤੇ। ਸ਼ਿਕਾਇਤਕਰਤਾ ਮੁਤਾਬਕ, ਵੀਜ਼ਾ ਮਿਲਣ ਤੋਂ ਬਾਅਦ ਪਰਿਵਾਰ ਨੇ ਹਵਾਈ ਟਿਕਟ ਵੀ ਖਰੀਦ ਲਈ। ਪਰ ਜਦੋਂ ਤੇਜਿੰਦਰ ਸਿੰਘ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚਿਆ ਤਾਂ ਉਸ ਨੂੰ ਵੀਜ਼ਾ ਜਾਅਲੀ ਹੋਣ ਬਾਰੇ ਪਤਾ ਲੱਗਿਆ ਅਤੇ ਉਹ ਵਿਦੇਸ਼ ਨਹੀਂ ਜਾ ਸਕਿਆ।


ਇਸ ਤੋਂ ਬਾਅਦ ਰਾਮ ਕੁਮਾਰ ਨੇ ਮੁਲਜ਼ਮਾਂ ਤੋਂ ਪੈਸੇ ਵਾਪਸ ਮੰਗੇ, ਪਰ ਕਥਿਤ ਤੌਰ ’ਤੇ ਰਕਮ ਵਾਪਸ ਨਹੀਂ ਕੀਤੀ ਗਈ। ਉਸ ਨੇ 12 ਅਗਸਤ ਨੂੰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਥਾਣਾ ਦੁੱਗਰੀ ਦੇ ਜਾਂਚ ਅਧਿਕਾਰੀ ਏਐੱਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਦੋਵਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਅਤੇ ਇਮੀਗ੍ਰੇਸ਼ਨ ਐਕਟ ਦੀ ਧਾਰਾ 24 ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Case Registered Against Ludhiana Couple For 17 Lakh Fraud Under The Pretext Of Sending Someone To Australia


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App