ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ

11/10/2026 | Public Times Bureau | Panjab

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥



ਵਿਆਖਿਆ: ਜਿਸ ਮਨੁੱਖ ਦੀ ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੧॥ ਜਿਸ ਦੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ ਤੇ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ, ਮੈਂ ਆਪਣੇ ਉਸ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥ ਇਕ ਪਰਮਾਤਮਾ ਵਿਚ ਸੁਰਤ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, ਤੇ ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੨॥ ਸ਼ਬਦ ਦੀ ਬਰਕਤ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, ਤੇ ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ॥੩॥ ਨਾਨਕ ਜੀ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤ ਜਾਗਦੀ ਹੈ, ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ ਜਿਸ ਨਾਲ ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ॥੪॥੭

Waddhans Mahalaa 3 Rasnaa Har Saad Lagee Sehaj Subhaae Man Tripteaa Har Naam Dhhiaae 1 Sadaa Sukh Saachai Shabad Veechaaree


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App