ਦਿੱਲੀ ’ਚ ਬੈਰੀਕੇਡ ਹਟਾਉਣ ਦੇ ਸੁਪਰੀਮ ਕੋਰਟ ਦੇ ਨਿਰਦੇਸ਼, ਕਿਹਾ—ਨਾਗਰਿਕਾਂ ਦੀ ਆਵਾਜਾਈ ਆਮ ਕੀਤੀ ਜਾਵੇ

11/10/2026 | Public Times Bureau | Panjab

ਦਿੱਲੀ ਵਿੱਚ 10 ਅਕਤੂਬਰ ਨੂੰ ਹੋਏ ਪ੍ਰਦਰਸ਼ਨਾਂ ਦੌਰਾਨ ਪੁਲਿਸ ਕਾਰਵਾਈ ਅਤੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਏ ਜਾਣ ਦੇ ਮਾਮਲੇ ’ਤੇ ਸੁਪਰੀਮ ਕੋਰਟ ਨੇ ਐਤਵਾਰ ਨੂੰ ਵਿਸ਼ੇਸ਼ ਸੁਣਵਾਈ ਕੀਤੀ। ਅਦਾਲਤ ਨੇ ਕਿਹਾ ਕਿ ਬੇਹੱਦ ਜ਼ਰੂਰੀ ਹਾਲਾਤਾਂ ਤੋਂ ਇਲਾਵਾ ਸ਼ਹਿਰ ਵਿੱਚੋਂ ਬੈਰੀਕੇਡ ਹਟਾਏ ਜਾਣ ਅਤੇ ਆਮ ਲੋਕਾਂ ਦੀ ਆਵਾਜਾਈ ਸੁਚਾਰੂ ਬਣਾਈ ਜਾਵੇ।

ਜਸਟਿਸ ਜੈਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੇ ਬੈਂਚ ਨੇ ਕਿਹਾ ਕਿ ਨਾਗਰਿਕਾਂ ਨੂੰ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ, ਪਰ ਇਸ ਦੌਰਾਨ ਕਾਨੂੰਨੀ ਨਿਯਮਾਂ ਦੀ ਪਾਲਣਾ ਵੀ ਲਾਜ਼ਮੀ ਹੈ। ਅਦਾਲਤ ਨੇ ਦਿੱਲੀ ਪੁਲਿਸ, ਕੇਂਦਰੀ ਗ੍ਰਹਿ ਸਕੱਤਰ ਅਤੇ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਸਮੇਤ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕੀਤੇ।

ਸੁਣਵਾਈ ਦੌਰਾਨ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਪ੍ਰਦਰਸ਼ਨਕਾਰੀਆਂ ਦੀ ਹਿਰਾਸਤ, ਧਾਰਾ 163 ਤਹਿਤ ਲਗਾਈਆਂ ਪਾਬੰਦੀਆਂ ਅਤੇ ਇੰਟਰਨੈੱਟ ਸੇਵਾਵਾਂ ਮੁਅੱਤਲ ਕਰਨ ’ਤੇ ਸਵਾਲ ਚੁੱਕੇ। ਵਕੀਲ ਸ਼ਦਾਨ ਫਰਾਸਤ ਨੇ ਵੀ ਪ੍ਰਦਰਸ਼ਨਕਾਰੀਆਂ ਨਾਲ ਕਥਿਤ ਦੁਰਵਿਵਹਾਰ ਅਤੇ ਕੁੱਟਮਾਰ ਦੇ ਦੋਸ਼ ਲਾਏ। ਅਦਾਲਤ ਨੇ ਮਾਮਲੇ ਵਿੱਚ ਸਬੰਧਤ ਅਧਿਕਾਰੀਆਂ ਤੋਂ ਜਵਾਬ ਮੰਗਦਿਆਂ ਨਾਗਰਿਕਾਂ ਦੀ ਆਵਾਜਾਈ ਅਤੇ ਵਿਰੋਧ ਪ੍ਰਦਰਸ਼ਨ ਦੇ ਅਧਿਕਾਰ ਨੂੰ ਧਿਆਨ ਵਿੱਚ ਰੱਖਣ ’ਤੇ ਜ਼ੋਰ ਦਿੱਤਾ।

Supreme Court Directs Removal Of Barricades In Delhi Says Citizens Movement Should Be Normalized


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App