ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਨੇ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਨਵੀਂ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 28 ਅਕਤੂਬਰ, 2026 ਤੱਕ ਮੁਲਤਵੀ ਕਰ ਦਿੱਤੀ ਹੈ।
ਦਿੱਲੀ ਦੀ ਜੇਲ੍ਹ ਵਿੱਚ ਬੰਦ ਹਵਾਰਾ ਆਪਣੀ ਬਜ਼ੁਰਗ ਮਾਤਾ ਦੀ ਖ਼ਰਾਬ ਸਿਹਤ ਦੇ ਮੱਦੇਨਜ਼ਰ ਇੱਕ ਦਿਨ ਦੀ ਹਿਰਾਸਤੀ ਪੈਰੋਲ ’ਤੇ ਉਨ੍ਹਾਂ ਨੂੰ ਮਿਲਣਾ ਚਾਹੁੰਦੇ ਹਨ। ਜਾਣਕਾਰੀ ਅਨੁਸਾਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਮਨੁੱਖੀ ਆਧਾਰ ’ਤੇ ਮੁਲਾਕਾਤ ਦੀ ਇਜਾਜ਼ਤ ਦੇਣ ਦੀ ਸਿਫ਼ਾਰਸ਼ ਕੀਤੀ ਸੀ। ਹਾਲਾਂਕਿ, ਪੈਰੋਲ ਸਬੰਧੀ ਅਜੇ ਤੱਕ ਕੋਈ ਰਸਮੀ ਲਿਖਤੀ ਹੁਕਮ ਜਾਰੀ ਹੋਣ ਦੀ ਪੁਸ਼ਟੀ ਨਹੀਂ ਹੋਈ ਹੈ।
ਸੂਤਰਾਂ ਮੁਤਾਬਕ, ਮਨਜ਼ੂਰੀ ਮਿਲਣ ’ਤੇ ਹਵਾਰਾ ਨੂੰ ਦਿੱਲੀ ਤੋਂ ਹਲਵਾਰਾ ਹਵਾਈ ਅੱਡੇ ਰਾਹੀਂ ਲਿਆ ਕੇ ਸਖ਼ਤ ਸੁਰੱਖਿਆ ਹੇਠ ਉਨ੍ਹਾਂ ਦੇ ਜੱਦੀ ਪਿੰਡ ਹਵਾਰਾ ਪਹੁੰਚਾਉਣ ਦੀ ਯੋਜਨਾ ਸੀ। ਹੁਣ ਇਸ ਮੁਲਾਕਾਤ ਬਾਰੇ ਅਗਲੀ ਸਥਿਤੀ ਹਾਈ ਕੋਰਟ ਦੀ 28 ਅਕਤੂਬਰ ਨੂੰ ਹੋਣ ਵਾਲੀ ਸੁਣਵਾਈ ਤੋਂ ਬਾਅਦ ਸਪੱਸ਼ਟ ਹੋਵੇਗੀ।
Hearing On Jagtar Singh Hawara s Petition To Meet His Ailing Mother Adjourned Until October 28
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)