ਸ਼ਹਿਰ ’ਚ ਦੋ ਅਣਪਛਾਤੇ ਬਾਈਕ ਸਵਾਰ ਨੌਜਵਾਨਾਂ ਨੇ ਐਕਟਿਵਾ ’ਤੇ ਜਾ ਰਹੇ ਵਿਕਾਸ ਨੂੰ ਰਸਤੇ ’ਚ ਰੋਕ ਕੇ ਗੋਲੀ ਮਾਰ ਦਿੱਤੀ। ਗੋਲੀ ਉਸ ਦੇ ਪੇਟ ’ਚ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਹੈਰਾਨੀ ਦੀ ਗੱਲ ਹੈ ਕਿ ਜ਼ਖ਼ਮੀ ਹੋਣ ਦੇ ਬਾਵਜੂਦ ਵਿਕਾਸ ਆਪਣੀ ਐਕਟਿਵਾ ਖ਼ੁਦ ਚਲਾ ਕੇ ਘਰ ਪਹੁੰਚਿਆ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਉਸ ਦਾ ਇਲਾਜ ਜਾਰੀ ਹੈ।
ਘਟਨਾ 14 ਨਵੰਬਰ 2026 ਦੀ ਹੈ। ਰਾਮ ਨਗਰ ਵਾਸੀ ਰੀਨਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਪੁੱਤਰ ਵਿਕਾਸ ਕੰਮ ਦੇ ਸਿਲਸਿਲੇ ’ਚ ਐਕਟਿਵਾ ’ਤੇ ਘਰੋਂ ਨਿਕਲਿਆ ਸੀ। ਜਦੋਂ ਉਹ ਈਡਬਲਿਊਐੱਸ ਕਾਲੋਨੀ ਦੇ ਕੱਟ ਨੇੜੇ ਪਹੁੰਚਿਆ ਤਾਂ ਪਿੱਛੋਂ ਬਾਈਕ ’ਤੇ ਆਏ ਦੋ ਨੌਜਵਾਨਾਂ ਨੇ ਉਸ ਨੂੰ ਰੋਕ ਲਿਆ। ਇਸ ਦੌਰਾਨ ਪਿੱਛੇ ਬੈਠੇ ਨੌਜਵਾਨ ਨੇ ਪਿਸਤੌਲ ਨਾਲ ਉਸ ’ਤੇ ਗੋਲੀ ਚਲਾ ਦਿੱਤੀ।
ਪਰਿਵਾਰ ਮੁਤਾਬਕ, ਵਿਕਾਸ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਸੀ। ਥਾਣਾ ਡਿਵੀਜ਼ਨ ਨੰਬਰ-7 ਦੀ ਪੁਲਿਸ ਨੇ ਦੋ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਬੀਐੱਨਐੱਸ ਦੀਆਂ ਧਾਰਾਵਾਂ 126(2), 109, 3(5) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25, 54 ਤੇ 59 ਤਹਿਤ ਕੇਸ ਦਰਜ ਕੀਤਾ ਹੈ। ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ ਪੁਲਿਸ ਵੱਲੋਂ ਘਟਨਾ ਵਾਲੀ ਥਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਜਾਂਚੀ ਜਾ ਰਹੀ ਹੈ। ਮੁਲਜ਼ਮਾਂ ਦੀ ਪਛਾਣ ਕਰਨ ਦੇ ਨਾਲ-ਨਾਲ ਹਮਲੇ ਦੇ ਕਾਰਨਾਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।
Youth Riding An Activa Shot In Ludhiana Reached Home On His Own Despite His Injuries
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)