18 ਨਵੰਬਰ ਤੋਂ ਪੰਜਾਬ ’ਚ ਭਾਜਪਾ ਦੀ ਸੰਕਲਪ ਯਾਤਰਾ, 117 ਸੀਟਾਂ ’ਤੇ ਚੋਣ ਲੜਨ ਦਾ ਐਲਾਨ

16/11/2026 | Public Times Bureau | Panjab

ਸ੍ਰੀ ਗੁਰੂ ਰਵਿਦਾਸ ਜੀ ਦੇ 600ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਜਪਾ ਵੱਲੋਂ 18 ਨਵੰਬਰ ਤੋਂ ਸੰਕਲਪ ਯਾਤਰਾ ਕੱਢੀ ਜਾਵੇਗੀ। ਯਾਤਰਾ ਦੀ ਸ਼ੁਰੂਆਤ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਤੋਂ ਹੋਵੇਗੀ, ਜਿਸ ਨੂੰ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਰਵਾਨਾ ਕਰਨਗੇ। 3 ਦਸੰਬਰ ਤੱਕ ਚੱਲਣ ਵਾਲੀ ਇਹ ਯਾਤਰਾ ਪੰਜਾਬ ਸਮੇਤ ਸੱਤ ਸੂਬਿਆਂ ਵਿੱਚੋਂ ਲੰਘੇਗੀ।

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਯਾਤਰਾ ਰਾਹੀਂ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਬੇਗਮਪੁਰਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਪੰਜਾਬ ਵਿੱਚ ਯਾਤਰਾ ਕਰੀਬ 700 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ ਅਤੇ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰੇਗੀ। ਇਸ ਦਾ ਰੂਟ ਸ਼ਾਹਕੋਟ, ਪਠਾਨਕੋਟ, ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਸੰਗਰੂਰ, ਲੁਧਿਆਣਾ, ਰੋਪੜ ਅਤੇ ਮੋਹਾਲੀ ਸਮੇਤ ਵੱਖ-ਵੱਖ ਸ਼ਹਿਰਾਂ ਵਿੱਚੋਂ ਲੰਘੇਗਾ।

ਇਸ ਮੌਕੇ 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਗੱਲ ਕਰਦਿਆਂ ਢਿੱਲੋਂ ਨੇ ਕਿਹਾ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਚੋਣ ਲੜਨ ਲਈ ਤਿਆਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਕੋਲ ਹਰ ਸੀਟ ਲਈ ਪੰਜ-ਪੰਜ ਉਮੀਦਵਾਰ ਹਨ, ਹਾਲਾਂਕਿ ਅੰਤਿਮ ਫੈਸਲਾ ਪਾਰਟੀ ਹਾਈਕਮਾਨ ਕਰੇਗੀ। ਉਨ੍ਹਾਂ ਕਿਹਾ ਕਿ ਚੋਣ ਮਨੋਰਥ ਪੱਤਰ ਵਿੱਚ ਕਿਸਾਨਾਂ, ਨੌਜਵਾਨਾਂ, ਮੁਲਾਜ਼ਮਾਂ, ਵਪਾਰੀਆਂ ਅਤੇ ਉਦਯੋਗਪਤੀਆਂ ਦੇ ਮੁੱਦਿਆਂ ਨੂੰ ਸ਼ਾਮਲ ਕੀਤਾ ਜਾਵੇਗਾ।

ਕਰਤਾਰਪੁਰ ਸਾਹਿਬ ਲਾਂਘੇ ਬਾਰੇ ਭਾਜਪਾ ਆਗੂਆਂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਰਹੱਦੀ ਸੁਰੱਖਿਆ ਕਾਰਨਾਂ ਕਰਕੇ ਲਾਂਘਾ ਬੰਦ ਹੈ ਅਤੇ ਸੁਰੱਖਿਆ ਪ੍ਰਬੰਧ ਬਿਹਤਰ ਹੋਣ ਤੋਂ ਬਾਅਦ ਇਸ ਨੂੰ ਖੋਲ੍ਹਣ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਪਾਰਟੀ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਦੇ ਪੰਜ ਸਾਲਾਂ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਅਤੇ ਕਮੀਆਂ ਬਾਰੇ ਚਾਰਜਸ਼ੀਟ ਜਨਤਾ ਸਾਹਮਣੇ ਰੱਖੀ ਜਾਵੇਗੀ।

Bjp s sankalp Yatra To Begin In Punjab On November 18 Announcement Made To Contest All 117 Seats


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App