ਪੰਜਾਬ ਦੀ ਸਿਆਸਤ ਵਿੱਚ 26 ਨਵੰਬਰ ਨੂੰ ਮੋਗਾ ਵਿਖੇ ਆਮ ਆਦਮੀ ਪਾਰਟੀ ਵੱਲੋਂ ਵਿਸ਼ਾਲ ਰੈਲੀ ਕੀਤੀ ਜਾਵੇਗੀ। ਪਾਰਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਇਸ ਸਮਾਗਮ ਵਿੱਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।
ਰੈਲੀ ਨੂੰ ਸਫਲ ਬਣਾਉਣ ਲਈ ਮੋਗਾ ਜ਼ਿਲ੍ਹੇ ਦੇ ਚਾਰੇ ਵਿਧਾਇਕ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਨਾਲ ਮੀਟਿੰਗਾਂ ਕਰ ਰਹੇ ਹਨ। ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ।
ਇਸ ਸਮਾਗਮ ਵਿੱਚ ਅਰਵਿੰਦ ਕੇਜਰੀਵਾਲ ਦੀ ਆਮਦ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪਾਰਟੀ ਵੱਲੋਂ ਵੱਡੇ ਇਕੱਠ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ 26 ਨਵੰਬਰ ਨੂੰ ਆਮ ਆਦਮੀ ਪਾਰਟੀ ਦਾ ਸਥਾਪਨਾ ਦਿਵਸ ਹੋਣ ਦੇ ਨਾਲ-ਨਾਲ ਦੇਸ਼ ਭਰ ਵਿੱਚ ਸੰਵਿਧਾਨ ਦਿਵਸ ਵੀ ਮਨਾਇਆ ਜਾਂਦਾ ਹੈ। ਇਸ ਮੌਕੇ ਮੋਗਾ ਵਿੱਚ ਹੋਣ ਵਾਲੀ ਰੈਲੀ ’ਤੇ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਰਹਿਣਗੀਆਂ।
Aap To Hold A Massive Rally In Moga On November 26 Arvind Kejriwal Will Participate
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)