ਲੁਧਿਆਣਾ ’ਚ ਜ਼ਮੀਨ ਦੇ ਨਾਂ ’ਤੇ 1.26 ਕਰੋੜ ਦੀ ਠੱਗੀ, ਦੋ ਖ਼ਿਲਾਫ਼ ਕੇਸ ਦਰਜ

18/11/2026 | Public Times Bureau | Panjab

ਸ਼ਹਿਰ ਵਿੱਚ ਜ਼ਮੀਨ ਦਾ ਸੌਦਾ ਕਰਕੇ ਇੱਕ ਕਾਰੋਬਾਰੀ ਨਾਲ 1 ਕਰੋੜ 26 ਲੱਖ 42 ਹਜ਼ਾਰ ਰੁਪਏ ਦੀ ਕਥਿਤ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਦੋ ਵਿਅਕਤੀਆਂ ਨੇ ਜ਼ਮੀਨ ਵੇਚਣ ਦੇ ਨਾਂ ’ਤੇ ਕਾਰੋਬਾਰੀ ਤੋਂ ਪੂਰੀ ਰਕਮ ਹਾਸਲ ਕਰ ਲਈ, ਪਰ ਬਾਅਦ ਵਿੱਚ ਨਾ ਤਾਂ ਜਾਇਦਾਦ ਦੀ ਰਜਿਸਟਰੀ ਕਰਵਾਈ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਿਸ ਨੇ ਜਾਂਚ ਤੋਂ ਬਾਅਦ ਦੋਵਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਬੀਆਰਐੱਸ ਨਗਰ ਵਾਸੀ ਕਾਰੋਬਾਰੀ ਅਮਰਜੋਤ ਸਿੰਘ ਦੀ ਸ਼ਿਕਾਇਤ ’ਤੇ ਸੁਭਾਨੀ ਬਿਲਡਿੰਗ, ਮੌਚਪੁਰਾ ਬਾਜ਼ਾਰ ਵਾਸੀ ਚਰਨਜੀਤ ਸਿੰਘ ਉਰਫ਼ ਚੰਨੀ ਅਤੇ ਅੰਕੁਸ਼ ਸ਼ਾਲ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।


ਸ਼ਿਕਾਇਤਕਰਤਾ ਅਮਰਜੋਤ ਸਿੰਘ ਮੁਤਾਬਕ, ਕੁਝ ਸਮਾਂ ਪਹਿਲਾਂ ਦੋਵਾਂ ਮੁਲਜ਼ਮਾਂ ਨੇ ਉਸ ਨਾਲ ਇੱਕ ਕੀਮਤੀ ਜ਼ਮੀਨ ਦਾ ਸੌਦਾ ਕੀਤਾ ਸੀ। ਜਾਇਦਾਦ ਵੇਚਣ ਦਾ ਭਰੋਸਾ ਦੇ ਕੇ ਉਨ੍ਹਾਂ ਨੇ 1,26,42,000 ਰੁਪਏ ਹਾਸਲ ਕਰ ਲਏ। ਦੋਸ਼ ਹੈ ਕਿ ਰਕਮ ਲੈਣ ਤੋਂ ਬਾਅਦ ਮੁਲਜ਼ਮਾਂ ਨੇ ਨਾ ਤਾਂ ਜ਼ਮੀਨ ਦੀ ਰਜਿਸਟਰੀ ਕਰਵਾਈ ਅਤੇ ਨਾ ਹੀ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਪੈਸੇ ਵਾਪਸ ਕੀਤੇ। ਕਾਰੋਬਾਰੀ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾ ਕੇ ਮੁਲਜ਼ਮਾਂ ਖ਼ਿਲਾਫ਼ ਧੋਖਾਧੜੀ ਅਤੇ ਅਮਾਨਤ ਵਿੱਚ ਖ਼ਿਆਨਤ ਕਰਨ ਦੇ ਦੋਸ਼ ਲਗਾਏ ਸਨ। 14 ਅਕਤੂਬਰ 2026 ਨੂੰ ਮਿਲੀ ਸ਼ਿਕਾਇਤ ਦੀ ਪੁਲਿਸ ਅਧਿਕਾਰੀਆਂ ਵੱਲੋਂ ਪੜਤਾਲ ਕੀਤੀ ਗਈ। ਜਾਂਚ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੂੰ ਦੋਵਾਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਗਏ। ਮਾਮਲੇ ਦੇ ਜਾਂਚ ਅਧਿਕਾਰੀ ਧਰਮਪਾਲ ਨੇ ਦੱਸਿਆ ਕਿ ਐੱਫਆਈਆਰ ਦਰਜ ਕਰ ਲਈ ਗਈ ਹੈ ਅਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

Rs 1 26 Crore Fraud In Ludhiana Under The Pretext Of Land Case Registered Against Two Individuals


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App