ਮੁੰਬਈ ਦੇ ਘਾਟਕੋਪਰ ਇਲਾਕੇ ਵਿੱਚ ਇੱਕ ਪਾਰਕ ’ਚ ਬੈਠੇ ਜੋੜੇ ਨਾਲ ਕੁੱਟਮਾਰ ਅਤੇ ਬਦਸਲੂਕੀ ਕਰਨ ਦੇ ਦੋਸ਼ ਹੇਠ ਪੁਲਿਸ ਨੇ ਅੱਠ ਨਾਬਾਲਗਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸ਼ੁੱਕਰਵਾਰ ਸ਼ਾਮ ਵਾਪਰੀ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਮਾਮਲਾ ਚਰਚਾ ਵਿੱਚ ਆ ਗਿਆ ਹੈ। ਜਾਣਕਾਰੀ ਅਨੁਸਾਰ, ਨਵੀਂ ਮੁੰਬਈ ਦੇ ਰਹਿਣ ਵਾਲਾ ਜੋੜਾ ਘਾਟਕੋਪਰ ਦੇ ਇੱਕ ਪਾਰਕ ਵਿੱਚ ਮੌਜੂਦ ਸੀ, ਜਦੋਂ ਨੌਜਵਾਨਾਂ ਦੇ ਇੱਕ ਗਰੁੱਪ ਨਾਲ ਉਨ੍ਹਾਂ ਦੀ ਬਹਿਸ ਹੋ ਗਈ। ਦੇਖਦੇ ਹੀ ਦੇਖਦੇ ਇਹ ਵਿਵਾਦ ਹਿੰਸਕ ਰੂਪ ਧਾਰ ਗਿਆ।
ਵਾਇਰਲ ਵੀਡੀਓ ਵਿੱਚ ਕੁਝ ਨੌਜਵਾਨ ਲੜਕੇ ’ਤੇ ਡੰਡੇ ਅਤੇ ਮੁੱਕਿਆਂ ਨਾਲ ਹਮਲਾ ਕਰਦੇ ਦਿਖਾਈ ਦੇ ਰਹੇ ਹਨ। ਇਸ ਦੌਰਾਨ ਉਸ ਦੇ ਨਾਲ ਮੌਜੂਦ ਲੜਕੀ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਹਮਲਾਵਰਾਂ ਵੱਲੋਂ ਜੋੜੇ ਨੂੰ ਲਗਾਤਾਰ ਤੰਗ-ਪਰੇਸ਼ਾਨ ਕੀਤਾ ਜਾਂਦਾ ਰਿਹਾ। BNS ਦੀਆਂ ਪੰਜ ਧਾਰਾਵਾਂ ਤਹਿਤ ਕੇਸ ਦਰਜ ਘਾਟਕੋਪਰ ਪੁਲਿਸ ਸਟੇਸ਼ਨ ਵਿੱਚ ਅੱਠ ਨਾਬਾਲਗਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 189(2), 189(4), 118(1), 352 ਅਤੇ 351(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਾਪਿਆਂ ਨੂੰ ਨੋਟਿਸ ਜਾਰੀ ਪੁਲਿਸ ਨੇ ਸਾਰੇ ਨਾਬਾਲਗਾਂ ਦੇ ਮਾਪਿਆਂ ਨੂੰ ਨੋਟਿਸ ਜਾਰੀ ਕਰਕੇ ਥਾਣੇ ਬੁਲਾਇਆ ਹੈ। ਪੁਲਿਸ ਮੁਤਾਬਕ, ਅਗਲੀ ਕਾਨੂੰਨੀ ਕਾਰਵਾਈ ਲਈ ਅੱਠਾਂ ਨਾਬਾਲਗਾਂ ਨੂੰ ਕਿਸ਼ੋਰ ਨਿਆਂ ਬੋਰਡ (ਜੁਵੇਨਾਈਲ ਜਸਟਿਸ ਬੋਰਡ) ਸਾਹਮਣੇ ਪੇਸ਼ ਕੀਤਾ ਜਾਵੇਗਾ।
Couple Attacked In Mumbai Case Registered Against 8 Minors
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)