ਰਿਸ਼ਭ ਪੰਤ ਦਾ ਇਤਿਹਾਸਕ ਰਿਕਾਰਡ, WTC ’ਚ 3,000 ਦੌੜਾਂ ਬਣਾਉਣ ਵਾਲੇ ਪਹਿਲੇ ਵਿਕਟਕੀਪਰ

21/11/2026 | Public Times Bureau | Panjab

ਭਾਰਤੀ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੇ ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਮੈਚ ਵਿੱਚ ਇਤਿਹਾਸਕ ਉਪਲਬਧੀ ਹਾਸਲ ਕੀਤੀ ਹੈ। ਉਨ੍ਹਾਂ ਨੇ ਵਰਲਡ ਟੈਸਟ ਚੈਂਪੀਅਨਸ਼ਿਪ (WTC) ਵਿੱਚ 3,000 ਦੌੜਾਂ ਪੂਰੀਆਂ ਕਰ ਲਈਆਂ ਹਨ। ਇਸ ਦੇ ਨਾਲ ਹੀ ਉਹ WTC ਦੇ ਇਤਿਹਾਸ ਵਿੱਚ ਇਹ ਮੁਕਾਮ ਹਾਸਲ ਕਰਨ ਵਾਲੇ ਦੁਨੀਆ ਦੇ ਪਹਿਲੇ ਵਿਕਟਕੀਪਰ ਬੱਲੇਬਾਜ਼ ਬਣ ਗਏ ਹਨ। ਪੰਤ ਨੇ ਤੀਜੇ ਦਿਨ ਦੀ ਖੇਡ ਖ਼ਤਮ ਹੋਣ ਤੱਕ 55 ਦੌੜਾਂ ਦੀ ਨਾਬਾਦ ਪਾਰੀ ਖੇਡੀ। ਉਨ੍ਹਾਂ ਦੇ ਨਾਮ ਹੁਣ 43 ਮੈਚਾਂ ਦੀਆਂ 75 ਪਾਰੀਆਂ ਵਿੱਚ 3,003 ਦੌੜਾਂ ਦਰਜ ਹਨ। ਵਿਕਟਕੀਪਰਾਂ ਦੀ ਸੂਚੀ ਵਿੱਚ ਨਿਊਜ਼ੀਲੈਂਡ ਦੇ ਟੌਮ ਲੈਥਮ 2,979 ਦੌੜਾਂ ਨਾਲ ਦੂਜੇ ਸਥਾਨ ’ਤੇ ਹਨ।



ਰਿਸ਼ਭ ਪੰਤ ਕੋਲ WTC ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਭਾਰਤੀ ਬੱਲੇਬਾਜ਼ ਬਣਨ ਦਾ ਵੀ ਮੌਕਾ ਹੈ। ਫਿਲਹਾਲ ਸ਼ੁਭਮਨ ਗਿੱਲ 3,015 ਦੌੜਾਂ ਨਾਲ ਇਸ ਸੂਚੀ ਵਿੱਚ ਪਹਿਲੇ ਸਥਾਨ ’ਤੇ ਹਨ। ਪੰਤ ਨੂੰ ਉਨ੍ਹਾਂ ਤੋਂ ਅੱਗੇ ਨਿਕਲਣ ਲਈ 13 ਹੋਰ ਦੌੜਾਂ ਦੀ ਲੋੜ ਹੈ। ਮੈਚ ਦੀ ਗੱਲ ਕਰੀਏ ਤਾਂ ਨਿਊਜ਼ੀਲੈਂਡ ਦੀ ਪਹਿਲੀ ਪਾਰੀ ਦੇ 368 ਦੌੜਾਂ ਦੇ ਜਵਾਬ ਵਿੱਚ ਭਾਰਤ ਨੇ ਤੀਜੇ ਦਿਨ ਦੀ ਖੇਡ ਖ਼ਤਮ ਹੋਣ ਤੱਕ 4 ਵਿਕਟਾਂ ’ਤੇ 486 ਦੌੜਾਂ ਬਣਾ ਲਈਆਂ ਸਨ। ਇਸ ਤਰ੍ਹਾਂ ਭਾਰਤ ਨੂੰ 118 ਦੌੜਾਂ ਦੀ ਬੜ੍ਹਤ ਮਿਲ ਗਈ ਸੀ। ਭਾਰਤ ਵੱਲੋਂ ਕੇਐੱਲ ਰਾਹੁਲ ਨੇ 136 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਜਦਕਿ ਸ਼ੁਭਮਨ ਗਿੱਲ 98 ਅਤੇ ਦੇਵਦੱਤ ਪੱਡੀਕਲ 80 ਦੌੜਾਂ ਬਣਾ ਕੇ ਆਊਟ ਹੋਏ। ਦਿਨ ਦੀ ਖੇਡ ਸਮਾਪਤ ਹੋਣ ਤੱਕ ਰਿਸ਼ਭ ਪੰਤ 55 ਅਤੇ ਅੰਸ਼ੁਲ ਕੰਬੋਜ ਬਿਨਾਂ ਖਾਤਾ ਖੋਲ੍ਹੇ ਨਾਬਾਦ ਸਨ।

Rishabh Pant s Historic Record First Wicketkeeper To Score 3 000 Runs In The Wtc


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App