ਮੋਗਾ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ ਆਮ ਆਦਮੀ ਪਾਰਟੀ ਦੀ ‘ਖੁਸ਼ਹਾਲੀ ਪੰਜਾਬ ਰੈਲੀ’ ਤੋਂ ਪਹਿਲਾਂ ਵੱਡਾ ਹਾਦਸਾ ਵਾਪਰ ਗਿਆ। ਸਮਾਗਮ ਵਾਲੀ ਥਾਂ ’ਤੇ ਲੱਗੀ ਕੌਫੀ ਮਸ਼ੀਨ ਅਚਾਨਕ ਜ਼ੋਰਦਾਰ ਧਮਾਕੇ ਨਾਲ ਫਟ ਗਈ। ਇਸ ਦੌਰਾਨ ਮਸ਼ੀਨ ਦਾ ਇੱਕ ਟੁਕੜਾ ਉੱਛਲ ਕੇ ਉੱਥੇ ਮੌਜੂਦ ਵਿਅਕਤੀ ਦੇ ਸਿਰ ਵਿੱਚ ਜਾ ਵੱਜਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਮੈਡੀਕਲ ਟੀਮ ਵੱਲੋਂ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਘਟਨਾ ਤੋਂ ਤੁਰੰਤ ਬਾਅਦ ਸੁਰੱਖਿਆ ਮੁਲਾਜ਼ਮਾਂ ਅਤੇ ਮੌਕੇ ’ਤੇ ਮੌਜੂਦ ਲੋਕਾਂ ਨੇ ਜ਼ਖ਼ਮੀ ਨੂੰ ਇਲਾਜ ਲਈ ਪਹੁੰਚਾਇਆ। ਇਸ ਦੌਰਾਨ ਸੁਰੱਖਿਆ ਏਜੰਸੀਆਂ ਨੇ ਇਲਾਕੇ ਨੂੰ ਘੇਰੇ ਵਿੱਚ ਲੈ ਕੇ ਮੌਕੇ ’ਤੇ ਲੱਗੀਆਂ ਮਸ਼ੀਨਾਂ ਅਤੇ ਹੋਰ ਤਕਨੀਕੀ ਉਪਕਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਹਾਲਾਂਕਿ, ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮੌਤ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਆਪਣੇ ਸਥਾਪਨਾ ਦਿਵਸ ਮੌਕੇ ਇਸ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਮੰਤਰੀ ਮੰਡਲ ਦੇ ਮੈਂਬਰਾਂ ਅਤੇ ਵਿਧਾਇਕਾਂ ਦੇ ਸ਼ਾਮਲ ਹੋਣ ਦਾ ਪ੍ਰੋਗਰਾਮ ਹੈ। ਇਸ ਰੈਲੀ ਦੌਰਾਨ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਵੀ ਕੀਤੀ ਜਾਣੀ ਹੈ। ਮੁੱਖ ਮੰਤਰੀ ਚੋਣਵੇਂ ਲਾਭਪਾਤਰੀਆਂ ਨੂੰ ਕਾਰਡ ਸੌਂਪਣਗੇ, ਜਿਸ ਤੋਂ ਬਾਅਦ ਵਿਧਾਇਕ ਅਤੇ ਹਲਕਾ ਇੰਚਾਰਜ ਆਪੋ-ਆਪਣੇ ਇਲਾਕਿਆਂ ਵਿੱਚ ਕਾਰਡ ਵੰਡਣਗੇ।
Explosion In A Coffee Machine Ahead Of An Aap Rally In Moga One Person Dead
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)