ਦੀਨਾਨਗਰ ਪੁਲਿਸ ਦੀ ਹਿਰਾਸਤ ’ਚੋਂ ਇੱਕ ਮੁਲਜ਼ਮ ਦੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨੂੰ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਸਿੰਘੋਵਾਲ ਲਿਆਂਦਾ ਗਿਆ ਸੀ, ਜਿੱਥੇ ਉਹ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਘਟਨਾ ਤੋਂ ਬਾਅਦ ਪੁਲਿਸ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਫ਼ਰਾਰ ਮੁਲਜ਼ਮ ਦੀ ਪਛਾਣ ਜੋਏ ਪੁੱਤਰ ਰਾਜੂ ਵਾਸੀ ਪਿੰਡ ਅਵਾਂਖਾ ਵਜੋਂ ਹੋਈ ਹੈ। ਉਸ ਖ਼ਿਲਾਫ਼ ਥਾਣਾ ਦੀਨਾਨਗਰ ਵਿੱਚ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਸੀ ਅਤੇ ਇਸੇ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਜਾਣਕਾਰੀ ਅਨੁਸਾਰ, ਪੁਲਿਸ ਮੁਲਜ਼ਮ ਨੂੰ ਲੋੜੀਂਦੀ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਸਿੰਘੋਵਾਲ ਲੈ ਕੇ ਪਹੁੰਚੀ ਸੀ। ਇਸ ਦੌਰਾਨ ਉਹ ਪੁਲਿਸ ਦੀ ਹਿਰਾਸਤ ’ਚੋਂ ਫ਼ਰਾਰ ਹੋ ਗਿਆ। ਪੁਲਿਸ ਨੇ ਇਸ ਘਟਨਾ ਸਬੰਧੀ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 262 ਤਹਿਤ ਇੱਕ ਹੋਰ ਮਾਮਲਾ ਦਰਜ ਕੀਤਾ ਹੈ। ਫ਼ਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਵੱਲੋਂ ਸੰਭਾਵਿਤ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Accused Escapes From Dinanagar Police Custody Had Been Brought To The Hospital For A Medical Examination
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)