ਸੋਨੀ ਵੱਲੋਂ ਡੇਂਗੂ ਦੇ ਟਾਕਰੇ ਹਿੱਤ ਜ਼ਿਲਾ ਪੱਧਰੀ ਕਮੇਟੀਆਂ ਬਣਾਉਣ ਦੇ ਹਕਮ

19/10/2021 | The public times | punjab

ਚੰਡੀਗੜ, 18 ਅਕਤੂਬਰ: ਪੰਜਾਬ ਰਾਜ ਦੇ ਉਪ ਮੱਖ ਮੰਤਰੀ ਸਰੀ ਓਮ ਪਰਕਾਸ਼ ਸੋਨੀ ਨੇ ਸੂਬੇ ਵਿੱਚ ਡੇਂਗੂ ਦੇ ਟਾਕਰੇ ਹਿੱਤ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿਚ ਜ਼ਿਲਾ ਪੱਧਰੀ ਕਮੇਟੀਆਂ ਬਣਾਉਣ ਦੇ ਹਕਮ ਜਾਰੀ ਕੀਤੇ ਹਨ। ਅੱਜ ਇੱਥੇ ਪੰਜਾਬ ਭਵਨ ਵਿਖੇ ਡੇਂਗੂ ਦੇ ਟਾਕਰੇ ਲਈ ਗਠਿਤ ਸਟੇਟ ਟਾਸਕ ਫੋਰਸ ਦੀ ਇੰਟਰ ਸੈਕਟੋਰਲ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਦੀ ਪਰਧਾਨਗੀ ਕਰਦਿਆਂ ਸਰੀ ਸੋਨੀ ਨੇ ਪੰਜਾਬ ਰਾਜ ਵਿੱਚ ਡੇਂਗੂ ਦੇ ਵੱਧ ਰਹੇ ਖਤਰੇ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜਾ ਲਿਆ ਅਤੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਡੇਂਗੂ ਅਤੇ ਮਲੇਰੀਆਂ ਨੂੰ ਰੋਕਣ ਲਈ ਪੂਰੀ ਜਿੰਮੇਵਾਰੀ ਨਾਲ ਯਤਨ ਕੀਤੇ ਜਾਣ ਤਾਂ ਜੋ ਸੂਬੇ ਦੇ ਲੋਕਾਂ ਦੀ ਸਿਹਤ ਸਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਹਨਾਂ ਸਥਾਨਕ ਸਰਕਾਰਾਂ ਵਿਭਾਗ ਅਤੇ ਪੰਜਾਬ ਰਾਜ ਪੇਂਡੂ ਵਿਕਾਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਅਤੇ ਮਲੇਰੀਆ ਦੇ ਟਾਕਰੇ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਫੋਗਿੰਗ ਮਸ਼ੀਨਾਂ ਅਤੇ ਹੋਰ ਸਾਜੋ ਸਮਾਨ ਜਲਦ ਤੋਂ ਜਲਦ ਖ਼ਰੀਦੀਆਂ ਜਾਣ। ਇਸ ਮੌਕੇ ਪੰਜਾਬ ਰਾਜ ਪੇਂਡੂ ਵਿਕਾਸ ਦੇ ਡਾਇਰੈਕਟਰ ਨੇ ਡਿਪਟੀ ਮੱਖ ਮੰਤਰੀ ਨੂੰ ਦੱਸਿਆ ਕਿ ਉਹਨਾਂ ਦੇ ਵਿਭਾਗ ਵੱਲੋਂ ਪੰਜਾਬ ਰਾਜ ਦੇ 150 ਬਲਾਕਾਂ ਵਿੱਚ ਨਵੀਆਂ ਫੋਗਿੰਗ ਮਸ਼ੀਨਾਂ ਖਰੀਦਣ ਲਈ ਹਕਮ ਜਾਰੀ ਕਰ ਦਿੱਤੇ ਗ ਹਨ। ਉਹਨਾਂ ਸਥਾਨਕ ਸਰਕਾਰਾਂ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸ਼ਾਮ ਸੂਰਜ ਡੱਬਣ ਤੋਂ ਬਾਅਦ ਸ਼ਹਿਰਾਂ ਵਿੱਚ ਫੋਗਿੰਗ ਕਰਨ ਦਾ ਕਾਰਜ ਕਰਨ। ਸਰੀ ਸੋਨੀ ਨੇ ਕਿਹਾ ਕਿ ਪੰਜਾਬ ਰਾਜ ਦੇ 7 ਜ਼ਿਲਿਆਂ ਵਿਚ ਡੇਂਗੂ ਦੇ ਵੱਧ ਕੇਸ ਸਾਹਮਣੇ ਆ ਹਨ ਅਤੇ ਬਾਕੀ ਜ਼ਿਲਿਆਂ ਵਿੱਚ ਸਥਿਤੀ ਕਾਬੂ ਅਧੀਨ ਹਨ। ਇਸੇ ਤਰਾਂ ਮਲੇਰੀਆਂ ਦੇ ਵੀ ਬਹਤ ਘੱਟ ਕੇਸ ਸਾਹਮਣੇ ਆ ਹਨ। ਸਰੀ ਸੋਨੀ ਨੇ ਪੰਜਾਬ ਰਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਅਤੇ ਮਲੇਰੀਆਂ ਰੋਕਣ ਲਈ ਆਪਣੇ ਘਰਾਂ ਵਿੱਚ ਪਾਣੀ ਇੱਕਠਾ ਨਾ ਹੋਣ ਦੇਣ। ਉਹਨਾਂ ਨਾਲ ਹੀ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਬੀਮਾਰ ਹੋਣ ਦੀ ਸਥਿਤੀ ਵਿੱਚ ਤਰੰਤ ਸਰਕਾਰੀ ਹਸਪਤਾਲਾਂ ਵਿੱਚ ਜਾ ਕੇ ਡੇਂਗੂ ਅਤੇ ਮਲੇਰੀਆਂ ਸਬੰਧੀ ਟੈਸਟ ਜ਼ਰੂਰ ਕਰਵਾਉਣ। ਸਰਕਾਰੀ ਹਸਪਤਾਲਾਂ ਵਿੱਚ ਇਹ ਟੈਸਟ ਮਫ਼ਤ ਕੀਤੇ ਜਾਂਦੇ ਹਨ। ਉਹਨਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਸੂਬੇ ਦੇ ਲੋਕਾਂ ਨੂੰ ਵਾਜਬ ਕੀਮਤਾਂ ‘ਤੇ ਡੇਂਗੂ ਟੈਸਟ ਕਰਵਾਉਣ ਦੀ ਸਵਿਧਾ ਦੇਣ ਲਈ ਨਿੱਜੀ ਹਸਪਤਾਲਾਂ ਅਤੇ ਲੈਬਾਰਟਰੀਆਂ ਵਿੱਚ ਡੇਂਗੂ ਟੈਸਟ ਦੀ ਕੀਮਤ 600 ਰਪ ਤੈਅ ਕੀਤੀ ਗਈ ਹੈ, ਜਿਸ ਸਬੰਧੀ ਵਿਭਾਗ ਵੱਲੋਂ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਮੀਟਿੰਗ ਵਿੱਚ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਕਾਸ ਗਰਗ, ਸੀ.ਈ.ਓ. ਸਟੇਟ ਹੈਲਥ ਜੰਸੀ ਕਮਾਰ ਰਾਹਲ, ਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਮਿਤ ਕਮਾਰ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਪਨੀਤ ਗੋਇਲ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਮਨਪਰੀਤ ਸਿੰਘ ਛਤਵਾਲ, ਟਰਾਂਸਪੋਰਟ ਵਿਭਾਗ ਤੋਂ ਰਾਜੀਵ ਪਰਾਸ਼ਰ ਤੋਂ ਇਲਾਵਾ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ, ਪਸ਼ੂ ਪਾਲਣ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਕੂਲ ਸਿੱਖਿਆ ਵਿਭਾਗ ਅਤੇ ਕਿਰਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

the public times


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App