ਸਰਹੱਦੀ ਇਲਾਕਿਆਂ ਵਿਚ ਬੀ.ਸ.ਫ. ਦਾ ਅਧਿਕਾਰ ਖੇਤਰ ਵਧਾਉਣ ਬਾਰੇ ਕੇਂਦਰ ਦਾ ਫੈਸਲਾ ਪਰਵਾਨ ਨਹੀਂ ਕਰਾਂਗੇ-ਚੰਨੀ

19/10/2021 | The public times | punjab

ਚੰਡੀਗੜ, 18 ਅਕਤੂਬਰ - ਪੰਜਾਬ ਦੇ ਮੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਬੀ.ਸ.ਫ. ਦਾ ਅਧਿਕਾਰ ਖੇਤਰ ਮੌਜੂਦਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੀ ਇਜਾਜ਼ਤ ਦੇਣ ਬਾਰੇ ਕੇਂਦਰ ਦੇ ਫੈਸਲੇ ਨੂੰ ਉਨਾਂ ਦੀ ਸਰਕਾਰ ਪਰਵਾਨ ਨਹੀਂ ਕਰੇਗੀ ਕਿਉਂ ਜੋ ਇਹ ਕਦਮ ਸੰਘੀ ਢਾਂਚੇ ਦੀ ਭਾਵਨਾ ਦੇ ਖਿਲਾਫ ਹੈ। ਮੰਤਰੀ ਮੰਡਲ ਦੀ ਮੀਟਿੰਗ ਤੋਂ ਤਰੰਤ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋ ਮੱਖ ਮੰਤਰੀ ਨੇ ਕਿਹਾ ਕਿ ਅਮਨ-ਕਾਨੂੰਨ ਦੀ ਵਿਵਸਥਾ ਸੂਬੇ ਦਾ ਮੱਦਾ ਹੈ ਅਤੇ ਪੰਜਾਬ ਨੂੰ ਭਰੋਸੇ ਵਿਚ ਲ ਬਿਨਾਂ ਸੂਬੇ ਉਤੇ ਇਹ ਫੈਸਲਾ ਥੋਪ ਦੇਣ ਦਾ ਕੇਂਦਰ ਸਰਕਾਰ ਦਾ ਕੋਈ ਆਧਾਰ ਨਹੀਂ ਬਣਦਾ। ਮੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਉਨਾਂ ਦੀ ਸਰਕਾਰ ਸੂਬੇ ਵਿਚ ਆਪਣੀ ਪਲੀਸ ਫੋਰਸ ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਨਜਿੱਠਣ ਵਿਚ ਪੂਰਨ ਤੌਰ ਉਤੇ ਸਮਰੱਥ ਹੈ। ਉਨਾਂ ਕਿਹਾ ਕਿ ਪਲੀਸ ਦੀ ਕਾਬਲੀਅਤ ਅਤੇ ਸਮਰੱਥਾ ਸਦਕਾ ਹੀ ਸੂਬੇ ਵਿਚ ਦਹਾਕਾ ਲੰਮੇ ਅੱਤਵਾਦ ਨੂੰ ਠੱਲ ਪਾਈ ਗਈ ਸੀ ਜਿਸ ਨਾਲ ਅਮਨ-ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂ ਬਹਾਲ ਹੋਈ। ਬੀ.ਸ.ਫ. ਦਾ ਅਧਿਕਾਰ ਖੇਤਰ ਵਧਾਉਣ ਦੇ ਸੰਵੇਦਨਸ਼ੀਲ ਮੱਦੇ ਨੂੰ ਤੂਲ ਦੇ ਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਲਈ ਸ਼ਰੋਮਣੀ ਅਕਾਲੀ ਦਲ ਦੇ ਪਰਧਾਨ ਸਖਬੀਰ ਸਿੰਘ ਬਾਦਲ ਦੀ ਆਲੋਚਨਾ ਕਰਦਿਆਂ ਚੰਨੀ ਨੇ ਉਨਾਂ ਨੂੰ ਕੇਂਦਰੀ ਬਲਾਂ ਦਾ ਸਰੀ ਹਰਿਮੰਦਰ ਸਾਹਿਬ ਅਤੇ ਹੋਰ ਧਾਰਮਿਕ ਅਸਥਾਨਾਂ ਵਿਚ ਪਰਵੇਸ਼ ਕਰਨ ਦੀ ਭੜਕਾਹਟ ਭਰੀ ਬਿਆਨਬਾਜ਼ੀ ਤੋਂ ਗਰੇਜ਼ ਕਰਨ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਅਕਾਲੀ ਦਲ ਦੇ ਪਰਧਾਨ ਬੀ.ਸ.ਫ. ਦੇ ਮੱਦੇ ਦੀ ਆੜ ਵਿਚ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੰਚਾ ਕੇ ਪੰਜਾਬ ਨੂੰ ਮੜ ਅੱਤਵਾਦ ਦੇ ਕਾਲੇ ਦੌਰ ਵਿਚ ਨਾ ਧੱਕਣ ਕਿਉਂ ਜੋ ਅਕਾਲੀ ਦਲ ਹੀ ਸੂਬੇ ਦੇ ਨੌਜਵਾਨਾਂ ਨੂੰ ਗੰਮਰਾਹ ਕਰਕੇ ਅੱਤਵਾਦ ਦੇ ਰਾਹ ਵੱਲ ਤੋਰਨ ਲਈ ਜ਼ਿੰਮੇਵਾਰ ਹੈ। ਇਸ ਸਬੰਧੀ ਸਖਬੀਰ ਬਾਦਲ ਵੱਲੋਂ ਭੜਕਾਊ ਬਿਆਨਬਾਜ਼ੀ ਕੀਤੇ ਜਾਣ ਲਈ ਸ਼ਰੋਮਣੀ ਅਕਾਲੀ ਦਲ ਪਰਧਾਨ ਉੱਤੇ ਅਸਿੱਧੇ ਰੂਪ ਵਿਚ ਹਮਲਾ ਕਰਦੇ ਹੋ ਚੰਨੀ ਨੇ ਕਿਹਾ ਕਿ ਜੋ ਕੋਈ ਵੀ ਅਜਿਹੇ ਸੰਵੇਦਨਸ਼ੀਲ ਮੱਦੇ ਸਿਰਫ ਆਪਣੇ ਸਵਾਰਥਾਂ ਦੀ ਪੂਰਤੀ ਕਰਨ ਲਈ ਚੱਕਦਾ ਹੈ, ਉਹ ਪੰਜਾਬ ਅਤੇ ਦੇਸ਼ ਦਾ ਸਭ ਤੋਂ ਵੱਡਾ ਦਸ਼ਮਣ ਹੈ। ਚੰਨੀ ਨੇ ਅੱਗੇ ਕਿਹਾ ਕਿ ਹਣ ਸਥਿਤੀ ਦੀ ਮੰਗ ਇਹ ਹੈ ਕਿ ਇਸ ਨਾਜ਼ਕ ਮੱਦੇ ਸਬੰਧੀ ਲੋਕਾਂ ਦੇ ਮਨਾਂ ਵਿਚਲੇ ਭਰਮ-ਭਲੇਖੇ ਦੂਰ ਕਰਨ ਲਈ ਇੱਕ ਵਿਆਪਕ ਨੀਤੀ ਘੜੀ ਜਾਵੇ ਜਿਸ ਲਈ ਸੂਬਾਈ ਕੈਬਨਿਟ ਦੀ ਇੱਕ ਵਿਸ਼ੇਸ਼ ਮੀਟਿੰਗ ਛੇਤੀ ਹੀ ਸੱਦੀ ਜਾਵੇਗੀ ਅਤੇ ਜੇਕਰ ਲੋੜ ਪਈ ਤਾਂ ਇਹ ਮੱਦਾ ਸਰਬ ਪਾਰਟੀ ਮੀਟਿੰਗ ਵਿਚ ਵੀ ਡੂੰਘਾਈ ਨਾਲ ਵਿਚਾਰਿਆ ਜਾਵੇਗਾ, ਪਰ ਜੇਕਰ ਇਹ ਮੱਦਾ ਫਿਰ ਵੀ ਨਹੀਂ ਸਲਦਾ ਤਾਂ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ। ਹੋਰ ਜਾਣਕਾਰੀ ਦਿੰਦੇ ਹੋ ਮੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਤੋਂ ਜ਼ਮੀਨ ਕਆਇਰ ਕਰਕੇ ਅਤੇ ਉਨਾਂ ਨੂੰ ਬਣਦਾ ਮਆਵਜ਼ਾ ਦੇ ਕੇ ਲੋੜੀਂਦੀ ਜ਼ਮੀਨ ਛੇਤੀ ਹੀ ਕੇਂਦਰ ਸਰਕਾਰ ਨੂੰ ਦੇ ਦਿੱਤੀ ਜਾਵੇਗੀ ਜੋ ਕਿ ਪੱਟੀ-ਮੱਖੂ ਰੇਲ ਲਿੰਕ ਵਿਕਸਤ ਕਰਨ ਲਈ ਹੋਵੇਗੀ ਅਤੇ ਇਸ ਨਾਲ ਖਿੱਤੇ ਵਿਚ ਆਰਥਿਕ ਗਤੀਵਿਧੀਆਂ ਨੂੰ ਹਲਾਰਾ ਮਿਲੇਗਾ। ਪੰਜਾਬ ਪਰਦੇਸ਼ ਕਾਂਗਰਸ ਕਮੇਟੀ ਦੇ ਪਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ 13 ਸੂਤਰੀ ਜੰਡੇ ਸਬੰਧੀ ਕਾਂਗਰਸ ਪਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖੇ ਜਾਣ ਦੇ ਮੱਦੇ ਬਾਰੇ ਮੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹੋ ਵਾਅਦੇ ਪੂਰੇ ਕਰਨ ਲਈ ਪਹਿਲਾਂ ਹੀ ਜ਼ੋਰ-ਸ਼ੋਰ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਉਨਾਂ ਇਹ ਯਕੀਨ ਵੀ ਦਿਵਾਇਆ ਕਿ ਹਰੇਕ ਵਾਅਦਾ ਪੂਰਨ ਰੂਪ ਵਿਚ ਲਾਗੂ ਕੀਤਾ ਜਾਵੇਗਾ। ਉਨਾਂ ਇਹ ਵੀ ਕਿਹਾ ਕਿ ਇਹ ਸੂਬਾਈ ਪਾਰਟੀ ਪਰਧਾਨ ਦਾ ਫਰਜ਼ ਹੈ ਕਿ ਉਹ ਪਾਰਟੀ ਦੀ ਹਾਈਕਮਾਂਡ ਨੂੰ ਸੂਬੇ ਨਾਲ ਸਬੰਧਤ ਮਾਮਲਿਆਂ ਬਾਰੇ ਜਾਣੂੰ ਕਰਵਾ ਪਰ ਇਸ ਦਾ ਮਤਲਬ ਇਹ ਨਹੀਂ ਕਿ ਪਾਰਟੀ ਅਤੇ ਸਰਕਾਰ ਦਰਮਿਆਨ ਕੋਈ ਮਤਭੇਦ ਹਨ। ਠੇਕਾ ਅਧਾਰਤ ਮਲਾਜ਼ਮਾਂ ਬਾਰੇ ਪੱਛੇ ਗ ਇੱਕ ਸਵਾਲ ਦਾ ਜਵਾਬ ਦਿੰਦੇ ਹੋ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਜਿਹੀ ਨੀਤੀ ਤਿਆਰ ਕੀਤੀ ਜਾ ਰਹੀ ਹੈ ਜੋ ਕਿ ਅਜਿਹੇ ਮਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰੇਗੀ। ਇਸ ਮੌਕੇ ਹਾਜ਼ਰ ਹੋਰਨਾਂ ਵਿਚ ਉਪ ਮੱਖ ਮੰਤਰੀ ਸਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ. ਸੋਨੀ ਤੋਂ ਇਲਾਵਾ ਕੈਬਨਿਟ ਮੰਤਰੀ ਮਨਪਰੀਤ ਸਿੰਘ ਬਾਦਲ, ਅਰਣਾ ਚੌਧਰੀ, ਵਿਜੇ ਇੰਦਰ ਸਿੰਗਲਾ ਅਤੇ ਪਰਗਟ ਸਿੰਘ ਵੀ ਸ਼ਾਮਿਲ ਸਨ।

the public times


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App