ਨਾਗਪਰ, 8 ਮਈ: ਪੰਜਾਬ ਦੇ ਮੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਲਈ ਹਰੇਕ ਖੇਤਰ ਵਿੱਚ ਸਾਰੇ ਕਦਮ ਚੱਕੇ ਜਾਣਗੇ। ਮੱਖ ਮੰਤਰੀ ਨੇ ਤਵਾਰ ਨੂੰ ਇੱਥੇ ਪਰਮੱਖ ਅਖਬਾਰ ਲੋਕਮਤ ਦੀ ਗੋਲਡਨ ਜਬਲੀ ਮੌਕੇ ਕਰਵਾ ਸਮਾਗਮ ਦੌਰਾਨ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਭਰਿਸ਼ਟਾਚਾਰ, ਬੇਰਜ਼ਗਾਰੀ, ਨਸ਼ਿਆਂ ਦੀ ਲਾਹਣਤ ਅਤੇ ਪਰਦੂਸ਼ਣ ਦੇ ਖਾਤਮੇ ਦੇ ਨਾਲ ਨਾਲ ਰਜ਼ਗਾਰ, ਖੇਡਾਂ ਅਤੇ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਪੂਰੇ ਸਹਿਰਦ ਯਤਨ ਕੀਤੇ ਜਾਣਗੇ। ਮੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਨੂੰ ਬੜੀ ਬੇਰਹਿਮੀ ਨਾਲ ਲੱਟਿਆ ਹੈ ਜਿਸ ਕਾਰਨ ਸੂਬਾ ਕਦੇ ਫੌਜ ਵਿੱਚ ਆਪਣੇ ਯੋਧਿਆਂ ਦੇ ਸੂਰਮਗਤੀ ਲਈ, ਖੇਡਾਂ ਵਿੱਚ ਮਰਹੂਮ ਦਾਰਾ ਸਿੰਘ ਵਰਗੇ ਖਿਡਾਰੀਆਂ ਦੀ ਖੇਡ ਅਤੇ ਮਿੱਠੇ- ਸ਼ੀਰੇ ਪਾਣੀ ਲਈ ਜਾਣਿਆ ਜਾਂਦਾ ਪੰਜਾਬ ਬਹਤ ਪੱਛੜ ਗਿਆ ਹੈ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਸੂਬੇ ਵਿੱਚ ਨਸ਼ਿਆਂ ਨੇ ਬਹਤ ਪੈਰ ਪਸਾਰੇ ਹਨ, ਪਰ ਸਾਡੀ ਸਰਕਾਰ ਇਨਾਂ ਸਾਰੀਆਂ ਲਾਹਣਤਾਂ ਨੂੰ ਠੱਲ ਪਾ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਵੇਗੀ। ਮੱਖ ਮੰਤਰੀ ਨੇ ਰਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੀ ਲੋੜ ਤੇ ਜੋਰ ਦਿੰਦੇ ਹੋ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਨਸ਼ਿਆਂ ਦੀਆਂ ਸਰਿੰਜਾਂ ਨੂੰ ਟਿਫਨ ਬਾਕਸ ਨਾਲ ਬਦਲਣ ਦੀ ਲੋੜ ਹੈ। ਉਨਾਂ ਕਿਹਾ ਕਿ ਕੋਈ ਵੀ ਵਿਅਕਤੀ ਜੋ ਲਾਹੇਵੰਦ ਰੋਜ਼ਗਾਰ ਨਾਲ ਜੜਿਆ ਹੋਵੇ ਉਹ ਦਫਤਰ ਵਿੱਚ ਟਿਫਿਨ ਬਾਕਸ ਲੈ ਕੇ ਜਾਂਦਾ ਹੈ ਅਤੇ ਉਸ ਕੋਲ ਨਸ਼ਾ ਕਰਨ ਦਾ ਕੋਈ ਸਮਾਂ ਹੀ ਨਹੀਂ ਹੰਦਾ। ਮਾਨ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਮਹਿਜ਼ 50 ਦਿਨਾਂ ਦੇ ਅੰਦਰ ਸੂਬੇ ਦੇ ਨੌਜਵਾਨਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਮੈਰਿਟ ਅਧਾਰਤ ਵਿਧੀ ਰਾਹੀਂ ਸਰਕਾਰੀ ਨੌਕਰੀਆਂ ਪਰਦਾਨ ਕਰਨ ਸਬੰਧੀ ਪਰਕਿਰਿਆ ਨੂੰ ਹਰੀ ੰਡੀ ਦੇ ਦਿੱਤੀ ਹੈ। ਵੰਡਪਾਊ ਰਾਜਨੀਤੀ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੱਖ ਮੰਤਰੀ ਨੇ ਕਿਹਾ ਕਿ ਵੰਡੀਆਂ ਪਾਉਣ ਵਾਲੀਆਂ ਕੋੀਆਂ ਚਾਲਾਂ ਚੱਲਣ ਵਾਲਿਆਂ ਦੇ ਵਿਰੱਧ ਦੇਸ਼ ਨੂੰ ਇੱਕਜੱਟ ਹੋਣ ਦੀ ਲੋੜ ਹੈ। ਉਨਾਂ ਕਿਹਾ ਕਿ ਦਿੱਲੀ ਦੇ ਮੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੇਸ਼ ਕੀਤਾ ਗਿਆ ਲੋਕ ਭਲਾਈ ਅਤੇ ਵਿਕਾਸ ਅਧਾਰਤ ਜੰਡਾ ਹੀ ਫੱਟ ਪਾਊ ਰਾਜਨੀਤੀ ਨੂੰ ਠੱਲ ਪਾਉਣ ਦਾ ਇੱਕੋ ਇੱਕ ਹਥਿਆਰ ਹੈ। ਮਾਨ ਨੇ ਕਿਹਾ ਕਿ ਹਣ ਸਮਾਂ ਆ ਗਿਆ ਹੈ ਕਿ ਦੇਸ਼ ਵਾਸੀਆਂ ਨੂੰ ਇੱਕਜੱਟ ਹੋ ਕੇ ਸਮਾਜ ਵਿੱਚ ਅਜਿਹੇ ਫਿਰਕੂ ਬੀਜ ਬੀਜਣ ਵਾਲੀਆਂ ਪਾਰਟੀਆਂ ਦਾ ਸਫਾਇਆ ਕਰ ਦੇਣਾ ਚਾਹੀਦਾ ਹੈ। ਮੱਖ ਮੰਤਰੀ ਨੇ ਕਿਹਾ ਕਿ ਪੰਜਾਬ ਤੇ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੇ ਬਰਤਾਨਵੀ ਸ਼ਾਸਨ ਦੇ 200 ਸਾਲਾਂ ਦੇ ਮਕਾਬਲੇ ਨਾਲੋਂ ਵੀ ਪੰਜਾਬ ਨੂੰ ਬੇਰਹਿਮੀ ਨਾਲ ਲੱਟਿਆ ਹੈ।ਉਨਾਂ ਕਿਹਾ ਕਿ ਪੰਜਾਬੀਆਂ ਨੇ ਉਨਾਂ ਦੀ ਸਰਕਾਰ ਨੂੰ ਵੱਡੇ ਫਤਵੇ ਨਾਲ ਸੱਤਾ ਸੌਂਪ ਕੇ ਬਹਤ ਮਾਣ ਦਿੱਤਾ ਹੈ ਅਤੇ ਉਹ ਸੂਬੇ ਨੂੰ ਮੜ ਵਿਕਾਸ ਦੀ ਲੀਹ ਤੇ ਲਿਆਉਣ ਲਈ ਵਚਨਬੱਧ ਹਨ। ਮਾਨ ਨੇ ਕਿਹਾ ਕਿ ਇਸ ਫਤਵੇ ਨਾਲ ਬਹਤ ਸਾਰੀਆਂ ਜਿੰਮੇਵਾਰੀਆਂ ਵੀ ਜੜੀਆਂ ਹਨ ਅਤੇ ਉਹ ਖਸ਼ਕਿਸਮਤ ਹਨ ਕਿ ਉਨਾਂ ਨੂੰ ਦਿੱਲੀ ਦੇ ਮੱਖ ਮੰਤਰੀ ਅਰਵਿੰਦ ਕੇਜਰੀਵਾਲ ਵਰਗਾ ਰਾਹ-ਦਸੇਰਾ ਮਿਲਿਆ ਹੈ ਜਿਨਾਂ ਕੋਲ ਅਜਿਹੀਆਂ ਵੱਡੀਆਂ ਜਿੰਮੇਵਾਰੀਆਂ ਨਿਭਾਉਣ ਦੀ ਮਹਾਰਤ ਹੈ। ਮੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਪਹਿਲਾਂ ਹੀ ਭਰਿਸ਼ਟਾਚਾਰ ਵਿਰੋਧੀ ਹੈਲਪਲਾਈਨ, ਇੱਕ ਵਿਧਾਇਕ ਇੱਕ ਪੈਨਸ਼ਨ, ੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਵਰਗੀਆਂ ਹੋਰ ਅਹਿਮ ਪਹਿਲਕਦਮੀਆਂ ਕੀਤੀਆਂ ਹਨ ਜੋ ਪੰਜਾਬ ਨੂੰ ਮੜ ਸਰਜੀਤ ਕਰਨ ਵਿੱਚ ਸਹਾਈ ਹੋਣਗੀਆਂ। ਉਨਾਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਆਉਣ ਵਾਲੇ ਦਿਨਾਂ ਵਿੱਚ ਵੀ ਕਈ ਹੋਰ ਫੈਸਲੇ ਲ ਜਾਣਗੇ। ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਲੋਕਮਤ ਅਦਾਰੇ ਨੂੰ ਗੋਲਡਨ ਜਬਲੀ ਦੀ ਵਧਾਈ ਦਿੰਦਿਆਂ ਮੱਖ ਮੰਤਰੀ ਨੇ ਕਿਹਾ ਕਿ ਸਮਾਜਿਕ ਕਦਰਾਂ-ਕੀਮਤਾਂ ਤੇ ਅਧਾਰਤ ਪੱਤਰਕਾਰੀ ਨੂੰ ਬਰਕਰਾਰ ਰੱਖਣ ਲਈ ਅਖ਼ਬਾਰ ਨੇ ਸ਼ਲਾਘਾਯੋਗ ਕੰਮ ਕੀਤਾ ਹੈ। ਉਨਾਂ ਕਿਹਾ ਕਿ ਪਰੈੱਸ ਲੋਕਤੰਤਰ ਦਾ ਚੌਥਾ ਥੰਮ ਹੰਦਾ ਹੈ ਅਤੇ ਇਸ ਨੂੰ ਜਮੀਨੀ ਪੱਧਰ ਤੇ ਜਮਹੂਰੀਅਤ ਨੂੰ ਮਜਬੂਤ ਕਰਨ ਲਈ ਆਪਣਾ ਫਰਜ਼ ਬਾਖੂਬੀ ਨਿਭਾਉਣਾ ਚਾਹੀਦਾ ਹੈ। ਮਾਨ ਨੇ ਮੀਡੀਆ ਨੂੰ ਕ ਪਾਰਟੀਆਂ ਦੇ ਫੱਟ ਪਾਊ ਸਿਆਸੀ ਜੰਡੇ ਵਿਰੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਅਪੀਲ ਕੀਤੀ। ਇਸ ਮੌਕੇ ਦਿੱਲੀ ਦੇ ਮੱਖ ਮੰਤਰੀ ਅਰਵਿੰਦ ਕੇਜਰੀਵਾਲ, ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਕਈ ਹੋਰ ਅਹਿਮ ਹਸਤੀਆਂ ਵੀ ਮੌਜੂਦ ਸਨ।
we will take every step to restore the dignity of punjab cm
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)