ਪੰਜਾਬ ਦੇ ਮੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਵਜੋਂ ਜਾਣੇ ਜਾਂਦੇ ਪਰਸਿੱਧ ਗਾਇਕ ਸ਼ਭਦੀਪ ਸਿੰਘ ਸਿੱਧੂ ਦੇ ਕਤਲ ਕੇਸ ਦੀ ਜਾਂਚ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਪਰਧਾਨਗੀ ਹੇਠ ਨਿਆਇਕ ਕਮਿਸ਼ਨ ਦੇ ਗਠਨ ਦਾ ਲਾਨ ਕੀਤਾ ਹੈ। ਮੱਖ ਮੰਤਰੀ ਨੇ ਮਾਰੇ ਗ ਗਾਇਕ ਦੇ ਪਿਤਾ ਬਲਕਾਰ ਸਿੰਘ ਸਿੱਧੂ ਦੀ ਬੇਨਤੀ ਨੂੰ ਪਰਵਾਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਚੀਫ਼ ਜਸਟਿਸ ਨੂੰ ਇਸ ਮਾਮਲੇ ਦੀ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਲਈ ਬੇਨਤੀ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੌਮੀ ਜਾਂਚ ਜੰਸੀ (ਨ.ਆਈ..) ਵਰਗੀ ਕਿਸੇ ਵੀ ਕੇਂਦਰੀ ਜੰਸੀ ਨੂੰ ਸ਼ਾਮਲ ਕਰਨ ਸਮੇਤ ਇਸ ਜਾਂਚ ਕਮਿਸ਼ਨ ਨੂੰ ਪੂਰਾ ਸਹਿਯੋਗ ਯਕੀਨੀ ਬਣਾਗੀ। ਉਨਹਾਂ ਡੀਜੀਪੀ, ਪੰਜਾਬ ਪਲਿਸ ਨੂੰ ਇਸ ਘਟਨਾ ਬਾਰੇ ਆਪਣੀ ਕੱਲਹ ਦੀ ਪਰੈਸ ਕਾਨਫਰੰਸ ਬਾਰੇ ਸਪੱਸ਼ਟੀਕਰਨ ਜਾਰੀ ਕਰਨ ਲਈ ਵੀ ਕਿਹਾ। ਸਿੱਧੂ ਮੂਸੇਵਾਲਾ ਦੇ ਘਿਨਾਉਣੇ ਕਤਲ ਦੀ ਨਿੰਦਾ ਕਰਦਿਆਂ ਮੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਸਰਕਾਰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨਹਾਂ ਨੇ ਪਲਿਸ ਨੂੰ ਇਸ ਮਾਮਲੇ ਦੀ ਫੌਰੀ ਅਤੇ ਨਤੀਜਾਮਖੀ ਜਾਂਚ ਕਰਨ ਲਈ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੱਖ ਮੰਤਰੀ ਨੇ ਸਪੱਸ਼ਟ ਤੌਰ ਤੇ ਕਿਹਾ ਕਿ ਮਰਹੂਮ ਗਾਇਕ ਦੀ ਸਰੱਖਿਆ ਵਿੱਚ ਕਟੌਤੀ ਦੇ ਸਾਰੇ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਕਤਾਹੀ ਹੋਈ ਤਾਂ ਉਸ ਦੀ ਜ਼ਿੰਮੇਵਾਰੀ ਯਕੀਨੀ ਤੌਰ ਤੇ ਤੈਅ ਕੀਤੀ ਜਾਵੇਗੀ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਦਖਦਾਈ ਅਤੇ ਬੇਵਕਤੀ ਅਕਾਲ ਚਲਾਣੇ ਤੇ ਡੂੰਘੇ ਸਦਮੇ ਅਤੇ ਦੱਖ ਦਾ ਪਰਗਟਾਵਾ ਕਰਦਿਆਂ ਮੱਖ ਮੰਤਰੀ ਨੇ ਕਿਹਾ ਕਿ ਵਿਛੜ ਗਿਆ ਗਾਇਕ ਪੰਜਾਬ ਦਾ ਇੱਕ ਪਰਸਿੱਧ ਚਿਹਰਾ ਅਤੇ ਸੱਭਿਆਚਾਰ ਦਾ ਪਰਤੀਕ ਸੀ। ਭਗਵੰਤ ਮਾਨ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਦੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਦੇ ਨਾਲ ਖੜੀ ਹੈ। ਉਨਹਾਂ ਪਰਿਵਾਰ ਨਾਲ ਦੱਖ ਸਾਂਾ ਕੀਤਾ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪੀੜਤ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।
cm announces formation of judicial commission headed by current high court judge to probe sidhu musewalas murder
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)