ਸਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਛੇਵੇਂ ਪਾਤਸ਼ਾਹ ਜੀ ਦਾ ਮੀਰੀ ਪੀਰੀ ਦਿਵਸ ਮਨਾਇਆ ਗਿਆ।ਇਸ ਦੌਰਾਨ ਸਰੀ ਅਕਾਲ ਤਖ਼ਤ ਸਾਹਿਬ ਵਿਖੇ ਗਰਮਤਿ ਸਮਾਗਮ ਕਰਵਾਇਆ ਗਿਆ ਜਿਸ ਚ ਸਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪਰੀਤ ਸਿੰਘ, ਸ਼ਰੋਮਣੀ ਕਮੇਟੀ ਦੇ ਪਰਧਾਨ ਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸਰੀ ਹਰਿਮੰਦਰ ਸਾਹਿਬ ਦੇ ਗਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਸਮੇਤ ਹੋਰ ਪਰਮੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪਰੀਤ ਸਿੰਘ ਦੇ ਜਥੇ ਨੇ ਸੰਗਤ ਨੂੰ ਗਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹਕਮਨਾਮਾ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਲਿਆ। ਸਮਾਗਮ ਦੌਰਾਨ ਸਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪਰੀਤ ਸਿੰਘ ਨੇ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਵੱਲੋਂ ਸਿੱਖ ਕੌਮ ਨੂੰ ਮੀਰੀ ਪੀਰੀ ਦੇ ਸਿਧਾਂਤ ਨਾਲ ਜੋੜ ਕੇ ਜੋ ਮਾਰਗ ਦਿਖਾਇਆ ਗਿਆ, ਉਹ ਅਧਿਆਤਮ ਨਾਲ ਜੜਨ ਦੇ ਨਾਲ-ਨਾਲ ਮਜਲੂਮਾਂ ਦੀ ਰੱਖਿਆ ਕਰਨ ਵਾਲਾ ਹੈ। ਉਨਹਾਂ ਕਿਹਾ ਕਿ ਦਨੀਆ ਦੇ ਇਤਿਹਾਸ ਅੰਦਰ ਲੋਕ ਰੂਹਾਨੀਅਤ ਅਤੇ ਰਾਜਸੀ ਸ਼ਕਤੀ ਅੱਗੇ ਕਦੇ ਹਨ। ਉਨਹਾਂ ਕਿਹਾ ਕਿ ਗਰੂ ਸਾਹਿਬਾਨ ਨੇ ਰੂਹਾਨੀਅਤ ਤਾਕਤ ਨਾਲ ਲੋਕਾਈ ਨੂੰ ਆਪਣੇ ਨਾਲ ਜੋੜਿਆ। ਉਨਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਰੂਹਾਨੀਅਤ ਦੇ ਨਾਲ-ਨਾਲ ਸਿੱਖਾਂ ਨੂੰ ਰਾਜਸੀ ਸ਼ਕਤੀ ਲਈ ਵੀ ਪਰੇਰਿਆ। ਰਾਜਸੀ ਸ਼ਕਤੀ ਤੇਗ ਦੀ ਧਾਰ ਵਿੱਚੋਂ ਹੀ ਪੈਦਾ ਹੰਦੀ ਹੈ ਅਤੇ ਇਹ ਉਦੋਂ ਸੰਭਵ ਹੰਦਾ ਹੈ, ਜਦੋਂ ਤੇਗ ਫੜਨ ਵਾਲੀ ਕੌਮ ਵਿਚ ਕਤਾ ਤੇ ਇਤਫਾਕ ਹੋਵੇ। ਉਨਹਾਂ ਸਿੱਖ ਕੌਮ ਨੂੰ ਗਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਸਿਧਾਂਤਾਂ ਨੂੰ ਸੰਭਾਲਣ ਦੀ ਅਪੀਲ ਕਰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਪਰੇਰਣਾ ਕੀਤੀ ਅਤੇ ਆਪਣੀਆਂ ਰਵਾਇਤਾਂ ਤੇ ਪਰੰਪਰਾਵਾਂ ਤੇ ਪਹਿਰਾ ਦੇਣ ਲਈ ਆਖਿਆ। ਇਸੇ ਦੌਰਾਨ ਸ਼ਰੋਮਣੀ ਕਮੇਟੀ ਦੇ ਪਰਧਾਨ ਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਛੇਵੇਂ ਪਾਤਸ਼ਾਹ ਜੀ ਦੇ ਮੀਰੀ ਪੀਰੀ ਦਿਵਸ ਦੀ ਸਿੱਖ ਸੰਗਤ ਨੂੰ ਵਧਾਈ ਦਿੱਤੀ।
the 6th patshah jis miri peeri diwas was celebrated with devotion
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)