ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੀਸਪੀਸੀਲ ਅਲਾਵਲਪਰ, ਜਲੰਧਰ ਜਿਲੇ ਦੇ ਜੂਨੀਅਰ ਇੰਜੀਨੀਅਰ ਸਾਮ ਸਿੰਘ ਨੂੰ ਬਿਜਲੀ ਦਾ ਟਰਾਂਸਫਾਰਮਰ ਲਗਾਉਣ ਬਦਲੇ 10,000 ਰਪ ਦੀ ਰਿਸਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਰਾਜ ਵਿਜੀਲੈਂਸ ਬਿਊਰੋ ਦੇ ਬਲਾਰੇ ਨੇ ਦੱਸਿਆ ਕਿ ਤਰਲੋਚਨ ਸਿੰਘ ਵਾਸੀ ਪਿੰਡ ਸਰਮਸਤਪਰ, ਜ਼ਿਲਾ ਜਲੰਧਰ ਦੀ ਸ਼ਿਕਾਇਤ ਤੇ ਮਲਜਮ ਸਾਮ ਸਿੰਘ ਜੇ.ਈ ਨੂੰ ਗਿਰਫਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੰਚਕੇ ਦੋਸ ਲਗਾਇਆ ਸੀ ਕਿ ਉਹ ਇੱਕ ਛੋਟਾ ਕਿਸਾਨ ਹੈ ਅਤੇ ਉਸਨੇ ਆਪਣੇ ਟਿਊਬਵੈੱਲ ਲਈ ਖੇਤੀ ਵਾਲੀ ਬਿਜਲੀ ਸਪਲਾਈ ਵਾਲੇ ਵਿਅਕਤੀਗਤ ਟਰਾਂਸਫਾਰਮਰ ਲਈ ਅਰਜੀ ਦਿੱਤੀ ਹੋਈ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜੇ.ਈ. ਨੇ ਪੀ.ਸ.ਪੀ.ਸੀ.ਲ. ਵੱਲੋਂ ਉਸ ਨੂੰ ਟਰਾਂਸਫਾਰਮਰ ਲਗਾਉਣ ਦਾ ਦਿੱਤਾ ਕੰਮ ਪਹਿਲਾਂ ਹੀ ਪੂਰਾ ਕਰ ਲਿਆ ਸੀ ਪਰ ਉਸ ਨੇ 15,000 ਰਪ ਰਿਸਵਤ ਦੀ ਮੰਗ ਕੀਤੀ ਅਤੇ ਸੌਦਾ 10,000 ਰਪ ਵਿੱਚ ਤੈਅ ਹੋਇਆ। ਬਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸੀ ਨੂੰ ਸ਼ਿਕਾਇਤਕਰਤਾ ਤੋਂ 10,000 ਦੀ ਰਿਸਵਤ ਲੈਂਦਿਆਂ ਮੌਕੇ ਤੇ ਹੀ ਕਾਬੂ ਕਰ ਲਿਆ। ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਉਸ ਦੀ ਜੇਬ ਵਿੱਚੋਂ ਰਿਸ਼ਵਤ ਦੀ ਰਾਸ਼ੀ ਬਰਾਮਦ ਕੀਤੀ ਗਈ। ਉਨਾਂ ਅੱਗੇ ਦੱਸਿਆ ਕਿ ਭਿਰਸਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਜਲੰਧਰ ਵਿਖੇ ਮਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
je of pspcl by vigilance bureau arrested red handed while accepting a bribe of rs 10000
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)